‘ਦ ਖ਼ਾਲਸ ਬਿਊਰੋ ( ਦਿੱਲੀ ) :- ਮੰਤਰੀਆਂ ਤੇ ਸੰਸਦ ਮੈਂਬਰਾਂ ਦੀਆਂ ਤਨਖਾਹਾਂ ਨੂੰ ਲੈ ਕੇ ਰਾਜ ਸਭਾ ਨੇ ਅੱਜ 18 ਸਤੰਬਰ ਨੂੰ ਇਨ੍ਹਾਂ ਮੈਂਬਰਾਂ ਦੇ ਭੱਤਿਆਂ ‘ਚ ਇੱਕ ਸਾਲ ਲਈ 30 ਫ਼ੀਸਦੀ ਤੱਕ ਦੀ ਕਟੌਤੀ ਕਰਨ ਸਬੰਧੀ ਸੋਧ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਰਕਮ ਦੀ ਵਰਤੋਂ ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਈ ਸਥਿਤੀ ਦਾ ਮੁਕਾਬਲਾ ਕਰਨ ਲਈ ਕੀਤੀ ਜਾਏਗੀ। ਉਪਰਲੇ ਸਦਨ ਵਿੱਚ ਸੰਖੇਪ ਵਿਚਾਰ ਵਟਾਂਦਰੇ ਤੋਂ ਬਾਅਦ ਮੰਤਰੀਆਂ ਦੇ ਤਨਖਾਹਾਂ ਅਤੇ ਭੱਤਿਆਂ ਨਾਲ ਸਬੰਧਤ ਸੋਧ ਬਿੱਲ 2020 ਅਤੇ ਸੰਸਦ ਦੇ ਤਨਖਾਹ, ਭੱਤੇ ਅਤੇ ਪੈਨਸ਼ਨ ਸੋਧ ਬਿੱਲ 2020 ਨੂੰ ਜ਼ੁਬਾਨੀ ਵੋਟ ਨਾਲ ਪ੍ਰਵਾਨਗੀ ਦਿੱਤੀ ਗਈ।