‘ਦ ਖ਼ਾਲਸ ਬਿਊਰੋ :- ਭਾਰਤੀ ਕਿਸਾਨ ਯੂਨੀਅਨ ਦੇ ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕਿਸਾਨੀ ਅੰਦੋਲਨ ਨੂੰ ਤੇਜ਼ ਕਰਨ ਦੀ ਚਿਤਾਵਨੀ ਦਿੰਦਿਆਂ ਯੂ.ਪੀ. ਸਰਕਾਰ ਨੂੰ ਇੱਕ ਚਿਤਾਵਨੀ ਦਿੱਤੀ ਹੈ। ਰਾਕੇਸ਼ ਟਿਕੈਤ ਨੇ ਯੂ.ਪੀ. ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੂੰ ਸੰਬਧੋਨ ਕਰਦਿਆਂ ਕਿਹਾ ਕਿ ਪੱਛਮੀ ਬੰਗਾਲ ਦੀ ਤਰ੍ਹਾਂ ਉੱਤਰ ਪ੍ਰਦੇਸ਼ ਵਿੱਚ ਵੀ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਹਰਾਉਣ ਲਈ ਮਾਹੌਲ ਪੈਦਾ ਕਰਨ ਲਈ ਯਤਨ ਕੀਤੇ ਜਾਣਗੇ।
ਟਿਕੈਤ ਨੇ ਕਿਹਾ ਕਿ ਬੀਕੇਯੂ ਨਾ ਤਾਂ ਉੱਤਰ ਪ੍ਰਦੇਸ਼ ਦੀ ਅਗਾਮੀ ਚੋਣ ਲੜੇਗੀ ਅਤੇ ਨਾ ਹੀ ਕਿਸੇ ਪਾਰਟੀ ਨੂੰ ਸਮਰਥਨ ਦੇਵੇਗੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਫੈਸਲੇ ਤੋਂ ਨਾਰਾਜ਼ ਕਿਸਾਨ ਕੇਂਦਰ ਸਰਕਾਰ ਅਤੇ ਭਾਜਪਾ ਖਿਲਾਫ ਮਾਹੌਲ ਬਣਾਉਣ ਲਈ ਕੰਮ ਕਰਨਗੇ।