‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :-ਖੇਤੀ ਕਾਨੂੰਨਾਂ ‘ਤੇ ਸਰਕਾਰ ਦੀ ਜਿੱਦ ਨੂੰ ਤੋੜਨ ਲਈ ਕਿਸਾਨ ਜਥੇਬੰਦੀਆਂ ਹਰ ਤਰੀਕਾ ਵਰਤ ਰਹੀਆਂ ਹਨ। ਹੁਣ ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਨਾ ਮੰਨਣ ‘ਤੇ ਵੱਡੀ ਧਮਕੀ ਦੇ ਦਿੱਤੀ ਹੈ।
ਹਿੰਦੁਸਾਤਨ ਟਾਈਮਜ਼ ਦੀ ਖ਼ਬਰ ਮੁਤਾਬਕ ਰਾਜਸਥਾਨ ਦੇ ਡੌਸਾ ਵਿੱਚ ਮਹਾਪੰਚਾਇਤ ਦੌਰਾਨ ਸੰਬੋਧਨ ਕਰਦਿਆਂ ਟਿਕੈਤ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਾਲ ‘ਤੇ ਗੌਰ ਨਾ ਫਰਮਾਇਆ ਤਾਂ ਛੇਤੀ ਹੀ 16 ਸੂਬਿਆਂ ਦੀ ਬਿਜਲੀ ਸਪਲਾਈ ਠੱਪ ਕਰ ਦਿੱਤੀ ਜਾਵੇਗੀ।
ਟਿਕੈਤ ਨੇ ਕਿਹਾ ਕਿ ਕਾਰੋਬਾਰੀ ਲੋਕ ਹੀ ਕੇਂਦਰ ਵਿੱਚ ਸਰਕਾਰ ਚਲਾ ਰਹੇ ਹਨ। ਸਰਕਾਰ ਨੇ ਸਾਰੇ ਸਰਕਾਰੀ ਅਦਾਰੇ ਵੇਚ ਦਿੱਤੇ ਹਨ ਅਤੇ ਹੁਣ ਦੇਸ਼ ਦੇ ਲੋਕਾਂ ਨੂੰ ਵੀ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾ ਦੇਣਾ ਚਾਹੀਦਾ ਹੈ।