‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੱਕ ਦਿਨਾ ਦੌਰੇ ‘ਤੇ ਪੰਜਾਬ ਆਏ ਹਨ। ਉਹ ਬਠਿੰਡਾ ਤੋਂ ਫਿਰੋਜ਼ਪੁਰ ਲਈ ਰਵਾਨਾ ਹੋ ਚੁੱਕੇ ਹਨ। ਇਸ ਦੌਰਾਨ ਅੰਮ੍ਰਿਤਸਰ ਤੋਂ ਖ਼ਬਰ ਆ ਰਹੀ ਹੈ ਕਿ ਅੰਮ੍ਰਿਤਸਰ-ਪਠਾਨਕੋਟ ਰੋਡ ਉੱਤੇ ਸਥਿਤ ਟੋਲ ਪਲਾਜ਼ਾ ‘ਤੇ ਕਿਸਾਨ ਅਤੇ ਬੀਜੇਪੀ ਵਰਕਰ ਆਹਮੋ-ਸਾਹਮਣੇ ਹੋ ਗਏ ਹਨ। ਕਿਸਾਨਾਂ ਵੱਲੋਂ ਇਸ ਟੋਲ ਪਲਾਜ਼ੇ ‘ਤੇ ਬੀਜੇਪੀ ਦਾ ਕਾਫ਼ਲਾ ਰੋਕਿਆ ਗਿਆ ਹੈ। ਭਾਜਪਾ ਦਾ ਇਹ ਕਾਫ਼ਲਾ ਫਿਰੋਜ਼ਪੁਰ ਵਿੱਚ ਮੋਦੀ ਦੀ ਰੈਲੀ ਵਿੱਚ ਸ਼ਾਮਿਲ ਹੋਣ ਲਈ ਜਾ ਰਹੇ ਸਨ। ਹਰੀਕੇ ਦੇ ਵਿੱਚ ਵੀ ਬੀਜੇਪੀ ਦੇ ਵਰਕਰਾਂ ਦੀਆਂ ਬੱਸਾਂ ਨੂੰ ਵੀ ਵਾਪਸ ਭੇਜਿਆ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਪਹਿਲਾਂ ਹੀ ਮੋਦੀ ਦੀ ਰੈਲੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਤਰ੍ਹਾਂ ਹੋਰ ਵੀ ਕਈ ਥਾਂਵਾਂ ‘ਤੇ ਕਿਸਾਨਾਂ ਵੱਲੋਂ ਬੀਜੇਪੀ ਵਰਕਰਾਂ ਦਾ ਵਿਰੋਧ ਕੀਤਾ ਗਿਆ ਹੈ। ਫਿਰੋਜ਼ਪੁਰ ਵਿੱਚ ਤਾਂ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਸੂਤਰਾਂ ਦੀ ਜਾਣਕਾਰੀ ਮੁਤਾਬਕ ਤਰਨਤਾਰਨ ਵਿੱਚ ਵੀ ਕਿਸਾਨਾਂ ਵੱਲੋਂ ਬੀਜੇਪੀ ਵਰਕਰਾਂ ਦਾ ਵਿਰੋਧ ਕੀਤਾ ਗਿਆ ਹੈ ਜੋ ਫਿਰੋਜ਼ਪੁਰ ਵਿੱਚ ਮੋਦੀ ਦੀ ਰੈਲੀ ਵਿੱਚ ਸ਼ਾਮਿਲ ਹੋਣ ਲਈ ਜਾ ਰਹੇ ਸਨ।