The Khalas Tv Blog India ਰਾਮ ਮੰਦਰ ਦੇ ਉਦਘਾਟਨ ਨੂੰ ਕੈਪਟਨ ਨੇ ਦੱਸਿਆ ਇਤਿਹਾਸਕ ਦਿਨ, ਹਰਿਆਣਾ ਦੇ CM ਵੀ ਫੁੱਲੇ ਨਹੀਂ ਸਮਾ ਰਹੇ
India Punjab

ਰਾਮ ਮੰਦਰ ਦੇ ਉਦਘਾਟਨ ਨੂੰ ਕੈਪਟਨ ਨੇ ਦੱਸਿਆ ਇਤਿਹਾਸਕ ਦਿਨ, ਹਰਿਆਣਾ ਦੇ CM ਵੀ ਫੁੱਲੇ ਨਹੀਂ ਸਮਾ ਰਹੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਟਵੀਟ ਕਰਕੇ ਅਯੁੱਧਿਆ ਰਾਮ ਮੰਦਿਰ ਦੇ ਉਦਘਾਟਨ ਸਮਾਗਮ ਮੌਕੇ ਰਾਮ ਮੰਦਿਰ ਦੀ ਸਥਾਪਨਾ ਲਈ ਇਤਿਹਾਸਕ ਨੀਂਹ ਪੱਥਰ ਰੱਖਣ ‘ਤੇ ਭਾਰਤ ਦੇ ਲੋਕਾਂ ਨੂੰ ਮੁਬਾਰਕਾਂ ਦਿੱਤੀਆਂ ਹਨ।

 

ਉਨ੍ਹਾਂ ਕਿਹਾ ਕਿ ਰਾਮ ਮੰਦਿਰ ਦਾ ਨੀਂਹ ਪੱਥਰ ਰੱਖਣ ਨਾਲ ਹਰ ਭਾਰਤੀ ਦੀ ਲੰਬੇ ਸਮੇਂ ਦੀ ਇੱਛਾ ਪੂਰੀ ਹੋਈ ਹੈ। ਕੈਪਟਨ ਨੇ ਕਿਹਾ ਕਿ ਭਗਵਾਨ ਰਾਮ ਦਾ ਧਰਮ ਬਾਰੇ ਵਿਸ਼ਵਵਿਆਪੀ ਸੰਦੇਸ਼ ਨਾ ਸਿਰਫ਼ ਭਾਰਤ ਲਈ, ਬਲਕਿ ਵਿਸ਼ਵ ਲਈ ਮਾਰਗ ਦਰਸ਼ਕ ਬਣਿਆ ਹੋਇਆ ਹੈ।

 

 

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਅਯੁੱਧਿਆ ਵਿੱਚ ਸ਼੍ਰੀ ਰਾਮ ਦੇ ਜਨਮ ਸਥਾਨ ‘ਤੇ ਵਿਸ਼ਾਲ ਰਾਮ ਮੰਦਰ ਦੀ ਨੀਂਹ ਰੱਖਣ ‘ਤੇ ਆਪਣੇ ਟਵਿੱਟਰ ਅਕਾਊਂਟ ਤੋਂ ਟਵੀਟ ਕਰਕੇ ਸਾਰੇ ਭਾਰਤੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਨਾਲ ਕਰੋੜਾਂ ਸ਼ਰਧਾਲੂਆਂ ਦੇ ਸੁਪਨੇ ਸਾਕਾਰ ਹੋਣ ਜਾ ਰਹੇ ਹਨ।

Exit mobile version