‘ਦ ਖ਼ਾਲਸ ਬਿਊਰੋ : ਰੋਹਤਕ ਦੀ ਸੁਨਾਰੀਆ ਜੇ ਲ੍ਹ ਤੋਂ ਪੈਰੋਲ ‘ਤੇ ਬਾਹਰ ਆਏ ਬਲਾ ਤਕਾਰੀ ਸਾਧ ਰਾਮ ਰਹੀਮ ਨੇ ਫਰਜ਼ੀ ਕਹੇ ਜਾਣ ‘ਤੇ ਸਪੱਸ਼ਟੀਕਰਨ ਦਿੱਤਾ ਹੈ। ਉਸਨੇ ਇੱਕ ਸਤਿਸੰਗ ਦੌਰਾਨ ਵਿਅੰਗਮਈ ਲਹਿਜੇ ਵਿਚ ਕਿਹਾ ਕਿ ਮੈਂ ਪਤਲਾ ਕੀ ਹੋਇਆ, ਲੋਕਾਂ ਨੇ ਨਕਲੀ ਕਹਿਣਾ ਸ਼ੁਰੂ ਕਰ ਦਿੱਤਾ। ਡੇਰਾ ਸਾਧ ਨੇ ਕਿਹਾ ਕਿ ਮੈਂ ਭਾਰਤ ਦੇਸ਼ ਵਿੱਚ ਰਹਿੰਦਾ ਹਾਂ ਅਤੇ ਕਾਨੂੰਨ ਦਾ ਪਾਲਣ ਕਰਨ ਵਾਲਾ ਵਿਅਕਤੀ ਹਾਂ। ਜੋ ਕਰੋੜਾਂ ਅਰਬਾਂ ਸੰਗਤ ਜੁੜੀ ਹੈ, ਉਹ ਜਾਣਦੀ ਹੈ ਕਿ ਉਨ੍ਹਾਂ ਦਾ ਗੁਰੂ ਉਹੀ ਹੈ ਜਾਂ ਕੋਈ ਹੋਰ। ਰਾਮ ਰਹੀਮ ਨੇ ਕਿਹਾ ਕਿ ਜਦੋਂ ਅਦਾਲਤ ਨੇ ਹੀ ਇਸ ਬਾਰੇ ਸਭ ਕੁਝ ਕਹਿ ਦਿੱਤਾ ਹੈ ਤਾਂ ਸਾਨੂੰ ਕੁਝ ਕਹਿਣ ਦੀ ਲੋੜ ਨਹੀਂ ਹੈ।
ਡੇਰਾ ਸਿਰਸਾ ਦੇ ਕੁਝ ਪ੍ਰੇਮੀਆਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ ਕਿ ਜਿਹੜਾ ਵਿਅਕਤੀ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ ਹੈ, ਉਹ ਨਕਲੀ ਗੁਰਮੀਤ ਰਾਮ ਰਹੀਮ ਹੈ ਜਦੋਂ ਕਿ ਅਸਲੀ ਰਾਮ ਰਹੀਮ ਨੁੰ ਅਗਵਾ ਕੀਤਾ ਹੋਇਆ ਹੈ। ਚੰਡੀਗੜ੍ਹ ਨਿਵਾਸੀ ਅਸ਼ੋਕ ਕੁਮਾਰ ਅਤੇ ਇਕ ਦਰਜਨ ਦੇ ਕਰੀਬ ਪ੍ਰੇਮੀਆਂ ਨੇ ਹਾਈ ਕੋਰਟ ਵਿਚ ਦਾਇਰ ਪਟੀਸ਼ਨ ਵਿਚ ਇਸ ਸਾਰੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨੂੰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਅਸਲੀ ਡੇਰਾ ਮੁਖੀ ਨੂੰ ਰਾਜਸਥਾਨ ਦੇ ਉਦੈਪੁਰ ਤੋਂ ਅਗਵਾ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਸੀ ਕਿ ਇਸ ਰਾਮ ਰਹੀਮ ਦੇ ਹਾਵ-ਭਾਵ ਪਹਿਲਾਂ ਵਰਗੇ ਨਹੀਂ ਹਨ।
ਉਨ੍ਹਾਂ ਦਾ ਇਹ ਵੀ ਕਹਿਣਾ ਸੀ ਕਿ ਡੇਰਾ ਮੁਖੀ ਦਾ ਕੱਦ ਇੱਕ ਇੰਚ ਵਧ ਗਿਆ ਹੈ। ਉਂਗਲੀਆਂ ਦੀ ਲੰਬਾਈ ਤੇ ਪੈਰਾਂ ਦਾ ਸਾਈਜ਼ ਵਧ ਗਿਆ ਹੈ। ਵੀਡੀਓ ਵਿਚ ਦਿਖ ਰਿਹਾ ਹੈ ਕਿ ਉਸ ਦੇ ਚਿਹਰੇ ਤੇ ਹੱਥਾਂ ਵਿਚ ਮਾਸਕਿੰਗ ਸੀ, ਜੋ ਬਦਲ ਗਈ। ਕੁਝ ਦਿਨ ਪਹਿਲਾਂ ਉਨ੍ਹਾਂ ਦੇ ਕੁਝ ਪੁਰਾਣੇ ਦੋਸਤ ਮਿਲੇ ਸੀ ਜਿਨ੍ਹਾਂ ਨੂੰ ਉਹ ਪਛਾਣ ਨਹੀਂ ਸੀ ਜਿਸ ਤੋਂ ਸਪੱਸ਼ਟ ਹੈ ਕਿ ਉੁਹ ਨਕਲੀ ਡੇਰਾ ਮੁਖੀ ਹਨ।
ਪੰਜਾਬ ਅਤੇ ਹਰਿਆਣੀ ਹਾਈਕੋਰਟ ਨੇ ਇਸ ਮਾਮਲੇ ਵਿਚ ਡੇਰਾ ਸ਼ਰਧਾਲੂਆਂ ਨੂੰ ਫਟਕਾਰ ਲਗਾਈ ਸੀ। ਹਾਈਕੋਰਟ ਨੇ ਕਿਹਾ ਸੀ ਕਿ ਇਹ ਕਿਸੇ ਫਿਲਮ ਵਿਚ ਹੀ ਸੰਭਵ ਹੈ। ਪਟੀਸ਼ਨ ਦਾਇਰ ਕਰਨ ਵਾਲਿਆਂ ਨੇ ਕੋਵਿਡ ਸਮੇਂ ਕੋਈ ਫਿਲਮ ਦੇਖੀ ਹੈ। ਹਾਈਕੋਰਟ ਨੇ ਕਿਹਾ ਕਿ ਇਹ ਕੋਈ ਫਿਲਮ ਨਹੀਂ ਚੱਲ ਰਹੀ। ਹਾਈਕੋਰਟ ਅਜਿਹੇ ਕੇਸਾਂ ਦੀ ਸੁਣਵਾਈ ਲਈ ਨਹੀਂ ਹੈ। ਪਟੀਸ਼ਨ ਦਾਖਲ ਕਰਦੇ ਸਮੇਂ ਦਿਮਾਗ ਦਾ ਇਸਤੇਮਾਲ ਕਰਨਾ ਚਾਹੀਦਾ।