The Khalas Tv Blog India ਪੱਤਰਕਾਰ ਛਤਰਪਤੀ ਕਤਲ ਕਾਂਡ ’ਚ ਰਾਮ ਰਹੀਮ ਹਾਈਕੋਰਟ ਵੱਲੋਂ ਬਰੀ
India

ਪੱਤਰਕਾਰ ਛਤਰਪਤੀ ਕਤਲ ਕਾਂਡ ’ਚ ਰਾਮ ਰਹੀਮ ਹਾਈਕੋਰਟ ਵੱਲੋਂ ਬਰੀ

ਬਿਊਰੋ ਰਿਪੋਰਟ (7 ਮਾਰਚ, 2026): ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕਾਂਡ ਵਿੱਚ ਅੱਜ ਇੱਕ ਨਵਾਂ ਮੋੜ ਆਇਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਨੂੰ ਇਸ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਤੋਂ ਮੁਕਤ ਕਰ ਦਿੱਤਾ ਹੈ। ਅਦਾਲਤ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਕਿ ਰਾਮ ਰਹੀਮ ਵਿਰੁੱਧ ਸਾਜ਼ਿਸ਼ਕਰਤਾ ਹੋਣ ਦੇ ਪੁਖ਼ਤਾ ਸਬੂਤ ਨਹੀਂ ਮਿਲੇ ਹਨ।

ਸਾਲ 2002 ਵਿੱਚ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਨੇ ਆਪਣੇ ਅਖ਼ਬਾਰ ਵਿੱਚ ਡੇਰੇ ਨਾਲ ਜੁੜੇ ਗੰਭੀਰ ਦੋਸ਼ਾਂ ਬਾਰੇ ਖ਼ਬਰਾਂ ਪ੍ਰਕਾਸ਼ਿਤ ਕੀਤੀਆਂ ਸਨ।

17 ਜਨਵਰੀ 2019 ਨੂੰ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ (CBI) ਅਦਾਲਤ ਨੇ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਸੀ।

ਦੋਸ਼ੀਆਂ ਨੇ ਇਸ ਸਜ਼ਾ ਖ਼ਿਲਾਫ਼ ਹਾਈਕੋਰਟ ਵਿੱਚ ਅਪੀਲ ਕੀਤੀ ਸੀ। ਹਾਈਕੋਰਟ ਨੇ ਲੰਬੀ ਸੁਣਵਾਈ ਤੋਂ ਬਾਅਦ ਅੱਜ ਰਾਮ ਰਹੀਮ ਨੂੰ ਬਰੀ ਕਰ ਦਿੱਤਾ ਪਰ ਕੁਲਦੀਪ ਸਿੰਘ, ਨਿਰਮਲ ਸਿੰਘ ਅਤੇ ਕ੍ਰਿਸ਼ਨ ਲਾਲ ਦੀ ਸਜ਼ਾ ਬਰਕਰਾਰ ਰੱਖੀ।

ਭਾਵੇਂ ਰਾਮ ਰਹੀਮ ਨੂੰ ਛਤਰਪਤੀ ਕਤਲ ਕੇਸ ਅਤੇ ਰਣਜੀਤ ਸਿੰਘ ਕਤਲ ਕੇਸ ਵਿੱਚ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ, ਪਰ ਉਹ ਅਜੇ ਜੇਲ੍ਹ ਤੋਂ ਬਾਹਰ ਨਹੀਂ ਆ ਸਕੇਗਾ। ਸਾਧਵੀਆਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਉਸ ਨੂੰ ਮਿਲੀ 10 ਸਾਲ ਦੀ ਸਜ਼ਾ ਅਜੇ ਵੀ ਜਾਰੀ ਹੈ।

Exit mobile version