The Khalas Tv Blog India ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਇਆ ਡੇਰਾ ਮੁਖੀ , ਇੱਕ ਸਾਲ ‘ਚ ਤੀਜੀ ਵਾਰ ਮਿਲੀ ਪੈਰੋਲ
India

ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਇਆ ਡੇਰਾ ਮੁਖੀ , ਇੱਕ ਸਾਲ ‘ਚ ਤੀਜੀ ਵਾਰ ਮਿਲੀ ਪੈਰੋਲ

ram rahim news

ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ , ਇੱਕ ਸਾਲ ‘ਚ ਤੀਜੀ ਵਾਰ ਮਿਲੀ ਪੈਰੋਲ

ਮੁਹਾਲੀ : ਰੋਹਤਕ ਦੀ ਸੁਨਾਰੀਆ ਜੇਲ੍ਹ (Sunaria Jail ) ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ (gurmeet singh ram Rahim) ਨੂੰ ਇੱਕ ਵਾਰ ਫ਼ਿਰ ਪੈਰੋਲ ਮਿਲ ਗਈ ਹੈ। ਡੇਰਾ ਮੁਖੀ  ਅੱਜ 15 ਅਕਤੂਬਰ ਨੂੰ ਸਵੇਰੇ 6.55 ਵਜੇ ਪੈਰੋਲ ’ਤੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚੋਂ ਬਾਹਰ ਆ ਗਿਆ ਹੈ। ਉਸਨੁੰ ਭਾਰੀ ਸੁਰੱਖਿਆ ਹੇਠ ਉੱਤਰ ਪ੍ਰਦੇਸ਼ ਵਿਚ ਬਾਗਪਤ ਆਸ਼ਰਮ ਲਿਜਾਇਆ ਜਾ ਰਿਹਾ ਹੈ। ਉਸ ਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ। ਗੁਰਮੀਤ ਰਾਮ ਰਹੀਮ ਸਾਧਵੀ ਯੌਨ ਸ਼ੋਸ਼ਣ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ 20 ਸਾਲ ਅਤੇ ਕ ਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।

ਹਰਿਆਣਾ ਸਰਕਾਰ ਵੱਲੋਂ ਕੇਂਦਰ ਨੂੰ ਪੈਰੋਲ ਲਈ ਭੇਜੀ ਗਈ ਅਰਜ਼ੀ ਨੂੰ ਗ੍ਰਹਿ ਵਿਭਾਗ ਨੇ ਮਨਜੂਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਡੇਰਾ ਮੁਖੀ ਪੈਰੋਲ ਦੌਰਾਨ ਯੂਪੀ ਦੇ ਬਾਗਪਤ ਆਸ਼ਰਮ ਵਿੱਚ ਰਹੇਗਾ। ਰਾਮ ਰਹੀਮ ਦੇ ਪਰਿਵਾਰ ਵੱਲੋਂ ਹਰਿਆਣਾ ਸਰਕਾਰ ਨੂੰ ਚਿੱਠੀ ਲਿਖ ਕੇ ਪੈਰੋਲ ਦੀ ਮੰਗ ਕੀਤੀ ਗਈ ਸੀ, ਜਿਸ ‘ਤੇ ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਕਮਿਸ਼ਨਰ ਤੋਂ ਰਿਪੋਰਟ ਮੰਗੀ ਸੀ।

ਇਸ ਤੋਂ ਪਹਿਲਾਂ ਰਾਮ ਰਹੀਮ ਨੂੰ ਫਰਵਰੀ 2022 ਅਤੇ ਜੂਨ 2022 ਵਿੱਚ ਪੈਰੋਲ ਮਿਲੀ ਸੀ। ਹੁਣ ਤੱਕ ਰਾਮ ਰਹੀਮ ਨੂੰ 51 ਦਿਨਾਂ ਦੀ ਪੈਰੋਲ ਮਿਲ ਚੁੱਕੀ ਹੈ। ਪਹਿਲਾਂ ਉਹ ਗੁਰੂਗ੍ਰਾਮ ਦੇ ਡੇਰੇ ਵਿੱਚ ਰਹੇ ਸਨ। ਇਸ ਤੋਂ ਬਾਅਦ ਯੂਪੀ ਦੇ ਬਾਗਪਤ ਵਿੱਚ 30 ਦਿਨ ਰਹੇ। ਇਸ ਦੌਰਾਨ ਉਸ ਨੇ ਆਪਣੇ ਸਤਸੰਗਿ ਦੇ ਵੀਡੀਓ ਵੀ ਜਾਰੀ ਕੀਤੇ ਸੀ।

ਡੇਰਾ ਮੁਖੀ ਦੀ 40 ਦਿਨਾਂ ਦੀ ਪੈਰੋਲ ਮਨਜ਼ੂਰ ; ਇੱਕ ਸਾਲ ‘ਚ ਤੀਜੀ ਵਾਰ ਜੇਲ੍ਹ ਤੋਂ ਆਵੇਗਾ ਬਾਹਰ

ਡੇਰਾ ਮੁਖੀ ਪੰਜਾਬ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਜੇਲ੍ਹ ਤੋਂ ਬਾਹਰ ਆਇਆ ਸੀ। ਉਸ ਸਮੇਂ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦਿੱਤੀ ਗਈ ਸੀ। ਇਹ ਫਰਲੋ ਇਸ ਲਈ ਵੀ ਮਹੱਤਵਪੂਰਨ ਸੀ ਕਿਉਂਕਿ ਮਾਲਵੇ ਦੀਆਂ 35 ਤੋਂ ਵੱਧ ਸੀਟਾਂ ‘ਤੇ ਡੇਰਾ ਸੱਚਾ ਸੌਦਾ ਦਾ ਸਿੱਧਾ ਪ੍ਰਭਾਵ ਹੈ। ਵਿਰੋਧੀ ਪਾਰਟੀਆਂ ਨੇ ਵੀ ਇਸ ਨੂੰ ਲੈ ਕੇ ਭਾਜਪਾ ‘ਤੇ ਨਿਸ਼ਾਨਾ ਸਾਧਿਆ ਸੀ।

ਜ਼ਿਕਰਯੋਗ ਹੈ ਕਿ ਰਾਮ ਰਹੀਮ ਨੂੰ 25 ਅਗਸਤ 2017 ਨੂੰ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਸਜ਼ਾ ਸੁਣਾਈ ਸੀ। ਪੰਚਕੂਲਾ ‘ਚ ਹਿੰਸਾ ਤੋਂ ਬਾਅਦ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਭੇਜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਵੀ ਸਜ਼ਾ ਸੁਣਾਈ ਗਈ ਸੀ।

 ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰਾਂ ਸਿੱਖਾਂ ਨਾਲ ਦੋਹਰੇ ਮਾਪਦੰਡ ਅਪਣਾ ਰਹੀਆਂ ਹਨ।

ਧਾਮੀ ਨੇ ਕਿਹਾ ਕਿ ਇਕ ਪਾਸੇ ਬਲਾਤਕਾਰ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਅਤੇ ਬੇਅਦਬੀ ਮਾਮਲਿਆਂ ਦੇ ਦੋਸ਼ਾਂ ਵਿਚ ਘਿਰੇ ਗੁਰਮਤਿ ਰਾਮ ਰਹੀਮ ’ਤੇ ਖਾਸ ਮਿਹਰਬਾਨੀ ਦਿਖਾਈ ਜਾ ਰਹੀ ਹੈ, ਜਦਕਿ ਦੂਸਰੇ ਪਾਸੇ ਤਿੰਨ-ਤਿੰਨ ਦਹਾਕਿਆਂ ਤੋਂ ਜ਼ੇਲ੍ਹਾਂ ਅੰਦਰ ਨਜ਼ਰਬੰਦ ਸਿੱਖਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ।

Exit mobile version