The Khalas Tv Blog India ਰਾਮ ਰਹੀਮ ਇੱਕ ਬਾਰ ਫਿਰ ਪੈਰੋਲ ‘ਤੇ ਆਇਆ ਬਾਹਰ , 40 ਦਿਨਾਂ ਦੀ ਪੈਰੋਲ ਅਰਜ਼ੀ ਹੋਈ ਮਨਜ਼ੂਰ
India

ਰਾਮ ਰਹੀਮ ਇੱਕ ਬਾਰ ਫਿਰ ਪੈਰੋਲ ‘ਤੇ ਆਇਆ ਬਾਹਰ , 40 ਦਿਨਾਂ ਦੀ ਪੈਰੋਲ ਅਰਜ਼ੀ ਹੋਈ ਮਨਜ਼ੂਰ

Ram Rahim came out on parole once again 40 days parole application was approved

Ram Rahim came out on parole once again 40 days parole application was approved

‘ਦ ਖ਼ਾਲਸ ਬਿਊਰੋ : ਰੋਹਤਕ ਦੀ ਸੁਨਾਰੀਆ ਜੇਲ੍ਹ (Sunaria Jail ) ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ (gurmeet singh ram Rahim) ਨੂੰ ਇੱਕ ਵਾਰ ਫ਼ਿਰ ਪੈਰੋਲ ਮਿਲ ਗਈ ਹੈ। ਡੇਰਾ ਮੁਖੀ 40 ਦਿਨਾਂ ਦੀ ਮਿਲੀ ਪੈਰੋਲ ਤੋਂ ਬਾਅਦ ਅੱਜ ਹਰਿਆਣਾ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਿਆ। ਇਸ ਮੌਕੇ ਜੇਲ੍ਹ ਦੇ ਨੇੜੇ ਵੱਡੀ ਸੰਖਿਆ ਵਿਚ ਪੁਲਿਸ ਫ਼ੋਰਸ ਤਾਇਨਾਤ ਕੀਤੀ ਗਈ।

cਉਸ ਦਾ ਕਾਫ਼ਲਾ ਯੂ.ਪੀ. ਦੇ ਬਾਗਪਤ ਵਲ ਰਵਾਨਾ ਹੋਇਆ, ਜਿੱਥੇ ਉਹ ਬਰਨਾਵਾ ਆਸ਼ਰਮ ਵਿਚ ਰੁਕੇਗਾ। ਇਸ ਤੋਂ ਪਹਿਲਾਂ ਰਾਮ ਰਹੀਮ ਨੂੰ ਫਰਵਰੀ 2022 ਅਤੇ ਜੂਨ 2022 ਵਿੱਚ ਪੈਰੋਲ ਮਿਲੀ ਸੀ। ਹੁਣ ਤੱਕ ਰਾਮ ਰਹੀਮ ਨੂੰ 91 ਦਿਨਾਂ ਦੀ ਪੈਰੋਲ ਮਿਲ ਚੁੱਕੀ ਹੈ। ਗੁਰਮੀਤ ਰਾਮ ਰਹੀਮ ਸਾਧਵੀ ਯੌਨ ਸ਼ੋਸ਼ਣ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ 20 ਸਾਲ ਅਤੇ ਕ ਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।

ਦੱਸ ਦਈਏ ਕਿ ਜਬਰ ਜਨਾਹ ਤੇ ਕਤਲ ਕੇਸ ਵਿੱਚ ਦੋਸ਼ੀ ਠਹਿਰਾਏ ਗਏ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਅੰਦਰ ਇੱਕ ਹੋਰ 40 ਦਿਨ ਦੀ ਪੈਰੋਲ ਮਿਲ ਗਈ ਹੈ। ਇਸ ਤੋਂ ਪਹਿਲਾਂ ਵੀ ਡੇਰਾ ਮੁਖੀ ਨੂੰ 40 ਦਿਨ ਦੀ ਪੈਰੋਲ ਮਿਲੀ ਸੀ।

ਡੇਰਾ ਮੁਖੀ ਪੰਜਾਬ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਜੇਲ੍ਹ ਤੋਂ ਬਾਹਰ ਆਇਆ ਸੀ। ਉਸ ਸਮੇਂ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦਿੱਤੀ ਗਈ ਸੀ। ਇਹ ਫਰਲੋ ਇਸ ਲਈ ਵੀ ਮਹੱਤਵਪੂਰਨ ਸੀ ਕਿਉਂਕਿ ਮਾਲਵੇ ਦੀਆਂ 35 ਤੋਂ ਵੱਧ ਸੀਟਾਂ ‘ਤੇ ਡੇਰਾ ਸੱਚਾ ਸੌਦਾ ਦਾ ਸਿੱਧਾ ਪ੍ਰਭਾਵ ਹੈ। ਵਿਰੋਧੀ ਪਾਰਟੀਆਂ ਨੇ ਵੀ ਇਸ ਨੂੰ ਲੈ ਕੇ ਭਾਜਪਾ ‘ਤੇ ਨਿਸ਼ਾਨਾ ਸਾਧਿਆ ਸੀ।

ਜ਼ਿਕਰਯੋਗ ਹੈ ਕਿ ਰਾਮ ਰਹੀਮ ਨੂੰ 25 ਅਗਸਤ 2017 ਨੂੰ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਸਜ਼ਾ ਸੁਣਾਈ ਸੀ। ਪੰਚਕੂਲਾ ‘ਚ ਹਿੰਸਾ ਤੋਂ ਬਾਅਦ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਭੇਜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਵੀ ਸਜ਼ਾ ਸੁਣਾਈ ਗਈ ਸੀ।

ਜ਼ਿਕਰਯੋਗ ਹੈ ਕਿ ਡੇਰਾ ਮੁਖੀ ਦੋ ਸਾਧਵੀਆਂ ਨਾਲ ਜਬਰ ਜਨਾਹ ਅਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਕਤਲ ਦੇ ਦੋਸ਼ ਹੇਠ 20 ਸਾਲ ਕੈਦ ਦੀ ਸਜ਼ਾ ਕੱਟ ਰਿਹਾ ਹੈ। ਡੇਰਾ ਮੁਖੀ ਨੂੰ ਇਸ ਤੋਂ ਪਹਿਲਾਂ 40 ਦਿਨ ਦੀ ਪੈਰੋਲ, 21 ਦਿਨ ਦੀ ਫਰਲੌ ਤੇ ਇੱਕ ਮਹੀਨੇ ਦੀ ਪੱਕੀ ਪੈਰੋਲ ਦਿੱਤੀ ਜਾ ਚੁੱਕੀ ਹੈ।

 

 

 

Exit mobile version