The Khalas Tv Blog India ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ, ਸੁਣਵਾਈ 18 ਮਾਰਚ ਨੂੰ
India Punjab

ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ, ਸੁਣਵਾਈ 18 ਮਾਰਚ ਨੂੰ

ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਪਟੀਸ਼ਨ ‘ਤੇ ਅੱਜ (3 ਫਰਵਰੀ) ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਆਪਣਾ ਜਵਾਬ ਦਾਇਰ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਹਾਲਾਂਕਿ, ਡੇਰਾ ਸੱਚਾ ਸੌਦਾ, ਸਿਰਸਾ ਮੁਖੀ ਰਾਮ ਰਹੀਮ ਨੂੰ ਇਸ ਮਾਮਲੇ ਵਿੱਚ ਕੋਈ ਰਾਹਤ ਨਹੀਂ ਮਿਲੀ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 18 ਮਾਰਚ ਨੂੰ ਹੋਵੇਗੀ।

ਇਸ ਦਰਮਿਆਨ ਹਾਈ ਕੋਰਟ ਦੇ ਆਦੇਸ਼ ਉਤੇ ਸੁਪਰੀਮ ਕੋਰਟ ਵੱਲੋਂ ਲਗਾਈ ਰੋਕ ਦਾ ਆਦੇਸ਼ ਜਾਰੀ ਰਹੇਗਾ। ਪਿਛਲੇ ਸਾਲ ਮਾਰਚ ਵਿੱਚ  ਪੰਜਾਬ ਹਰਿਆਣਾ ਹਾਈ ਕੋਰਟ ਨੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਮਾਮਲਿਆਂ ਵਿੱਚ ਹੇਠਲੀ ਅਦਾਲਤ ਵਿੱਚ ਚੱਲ ਰਹੀ ਕਾਰਵਾਈ ਉਤੇ ਰੋਕ ਲਗਾ ਦਿੱਤੀ ਸੀ।

ਇਸ ਆਦੇਸ਼ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਪਿਛਲੀ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਆਦੇਸ਼ ਉਤੇ ਰੋਕ ਲਗਾ ਦਿੱਤੀ ਅਤੇ ਰਾਮ ਰਹੀਮ ਨੂੰ ਨੋਟਿਸ ਜਾਰੀ ਕੀਤਾ ਸੀ। ਅੱਜ ਪੰਜਾਬ ਸਰਕਾਰ ਵੱਲੋਂ ਰਾਮ ਰਹੀਮ ਦੇ ਹਲਫਨਾਮੇ ਉਤੇ ਆਪਣਾ ਜਵਾਬ ਦਾਖ਼ਲ ਕਰਨ ਲਈ 3 ਹਫਤੇ ਦਾ ਸਮਾਂ ਦਿੱਤੇ ਜਾਣ ਦੀ ਮੰਗ ਕੀਤੀ ਗਈ। ਅਦਾਲਤ ਨੇ ਸਮਾਂ ਦਿੰਦੇ ਹੋਏ 18 ਮਾਰਚ ਲਈ ਸੁਣਵਾਈ ਟਾਲ ਦਿੱਤੀ ਹੈ।

 

Exit mobile version