ਬਿਉਰੋ ਰਿਪੋਰਟ : ਕਤਲ,ਜ਼ਬਰ ਜਨਾਹ ਵਰਗੇ ਗੰਭੀਰ ਜੁਰਮ ਵਿੱਚ 2-2 ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੌਦਾ ਸਾਧ ਇੱਕ ਮਹੀਨੇ ਬਾਅਦ ਮੁੜ ਤੋਂ ਜੇਲ੍ਹ ਤੋਂ ਬਾਹਰ ਰਿਹਾ ਹੈ। ਉਸ ਨੂੰ 50 ਦਿਨਾਂ ਦੀ ਪੈਰੋਲ ਮਿਲੀ ਹੈ । ਇਸ ਤੋਂ ਪਹਿਲਾਂ 20 ਨਵੰਬਰ ਨੂੰ ਉਹ 21 ਦਿਨਾਂ ਦੀ ਫਰਲੋ ‘ਤੇ ਬਾਹਰ ਆਇਆ ਸੀ ਅਤੇ 13 ਦਸੰਬਰ ਵਿੱਚ ਵਾਪਸ ਗਿਆ ਸੀ । ਰਾਮ ਰਹੀਮ ਨੂੰ ਇਸ ਵਾਰ ਸਿਰਸਾ ਆਸ਼ਰਮ ਜਾਣ ਦੀ ਇਜ਼ਾਜਤ ਨਹੀਂ ਹੋਵੇਗੀ ਉਹ ਬਾਗਪਤ ਵਾਲੇ ਆਸ਼ਰਮ ਵਿੱਚ ਰਹੇਗਾ । ਹੁਣ ਤੱਕ 8 ਵਾਰ ਸੌਦਾ ਸਾਧ ਪੈਰੋਲ ਲੈ ਚੁੱਕਾ ਹੈ । 2023 ਵਿੱਚ ਰਾਮ ਰਹੀਮ ਤੀਜੀ ਵਾਰ 21 ਦਿਨ ਦੀ ਫਰਲੋ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ । ਪਹਿਲਾਂ 2 ਵਾਰ ਉਹ 70 ਦਿਨ ਦੀ ਪੈਰੋਲ ‘ਤੇ ਬਾਹਰ ਆਇਆ ਸੀ । ਇੱਕ ਵਾਰ 40 ਦਿਨ ਲਈ ਜਦਕਿ ਦੂਜੀ ਵਾਰ 30 ਦਿਨਾਂ ਲਈ ਬਾਹਰ ਆਇਆ ਸੀ ।
ਹਾਈਕੋਰਟ ਨੇ ਚੁੱਕੇ ਸਨ ਸਵਾਲ
14 ਦਸੰਬਰ 2023 ਨੂੰ ਸੌਦਾ ਸਾਧ ਦੀ ਪੈਰੋਲ ਨੂੰ ਲੈਕੇ ਪੰਜਾਬ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਤਗੜੀ ਫਟਕਾਰ ਲਗਾਈ ਹੈ । ਕਾਰਜਕਾਰੀ ਚੀਫ਼ ਜਸਟਿਸ ਰਿਤੂ ਬਾਹਰੀ ਨੇ ਪੁੱਛਿਆ ਸੀ ਕਿ ਜਿਸ ਤਰ੍ਹਾਂ ਸਮੇਂ-ਸਮੇਂ ‘ਤੇ ਡੇਰਾ ਮੁਖੀ ਨੂੰ ਪੈਰੋਲ ਦਾ ਫਾਇਦਾ ਮਿਲ ਦਾ ਹੈ ਕੀ ਦੂਜੇ ਕੈਦੀਆਂ ਨੂੰ ਵੀ ਇਸੇ ਤਰ੍ਹਾਂ ਇਸ ਦਾ ਲਾਭ ਮਿਲ ਦਾ ਹੈ ? ਸੌਦਾ ਸਾਧ ‘ਤੇ ਕੀ ਸਰਕਾਰ ਜ਼ਰੂਰਤ ਤੋਂ ਜ਼ਿਆਦਾ ਮਿਹਰਬਾਨ ਤਾਂ ਨਹੀਂ ਹੈ । ਤੁਸੀਂ ਦੱਸੋਂ ਕਿਹੜੇ ਹੋਰ ਕੈਦੀਆਂ ਨੂੰ ਤੁਸੀਂ ਸਮੇਂ-ਸਮੇਂ ‘ਤੇ ਪੈਰੋਲ ਦਿੱਤੀ ਹੈ।ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇਹ ਫਟਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬਧੰਕ ਕਮੇਟੀ ਦੀ ਰਾਮ ਰਹੀਮ ਨੂੰ ਲਗਾਤਾਰ ਮਿਲਣ ਵਾਲੀ ਪੈਰੋਲ ਨੂੰ ਲੈਕੇ ਲਗਾਈ ਹੈ । ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 13 ਫਰਵਰੀ ਨੂੰ ਹੋਵੇਗੀ । ਦਰਅਸਲ ਖੱਟਰ ਸਰਕਾਰ ਨੇ 2021 ਵਿੱਚ ਪੈਰਲੋ ਅਤੇ ਫਰਲੋ ਕਾਨੂੰਨ ਵਿੱਚ ਸੋਧ ਕੀਤੀ ਸੀ। ਵਿਰੋਧੀਆਂ ਦਾ ਇਲਜ਼ਾਮ ਸੀ ਕਿ ਸੌਦਾ ਸਾਧ ਦੇ ਲਈ ਹੀ ਇਹ ਬਦਲਾਅ ਕੀਤਾ ਗਿਆ ਸੀ। ਪਹਿਲਾਂ ਗੰਭੀਰ ਅਪਰਾਧ ਵਿੱਚ ਸ਼ਾਮਲ ਮੁਲਜਮਾਂ ਨੂੰ ਪੈਰਲੋ ਨਹੀਂ ਮਿਲ ਦੀ ਸੀ ।
ਹੁਣ ਤੱਕ ਸੌਦਾ ਸਾਧ ਨੂੰ 8 ਵਾਰ ਪੈਰੋਲ ਮਿਲੀ
ਹੁਣ ਤੱਕ ਸੌਦਾ ਸਾਧ ਨੂੰ 8 ਵਾਰ ਸੌਦਾ ਸਾਧਾ ਨੂੰ ਪੈਰੋਲ ਮਿਲੀ ਹੈ । ਪਹਿਲੀ ਵਾਰ 24 ਅਕਤੂਬਰ 2020 ਨੂੰ ਸਰਕਾਰ ਨੇ ਬੀਮਾਰ ਮਾਂ ਨੂੰ ਮਿਲਣ ਲਈ ਇਹ ਇਕ ਦਿਨ ਦੀ ਪੈਰੋਲ ਦਿੱਤੀ। ਦੂਜੀ ਵਾਰ ਬੀਮਾਰ ਮਾਂ ਨੂੰ ਮਿਲਣ ਲਈ 21 ਮਈ 2021 ਨੂੰ 1 ਦਿਨ ਲਈ ਪੈਰੋਲ ਦਿੱਤੀ। 7 ਫਰਵਰੀ 2022 ਨੂੰ ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਦਿੱਤੀ ਸੀ। ਜੂਨ 2022 ਨੂੰ ਰਾਮ ਰਹੀਮ ਨੂੰ ਇਕ ਮਹੀਨੇ ਲਈ ਫਿਰ ਪੈਰੋਲ ਦਿੱਤੀ ਗਈ ਸੀ। ਅਕਤੂਬਰ 2022 ਨੂੰ ਰਾਮ ਰਹੀਮ ਨੂੰ ਇਕ ਵਾਰ ਫਿਰ 40 ਦਿਨਾਂ ਲਈ ਪੈਰੋਲ ‘ਤੇ ਰਿਹਾਅ ਕੀਤਾ ਗਿਆ ਸੀ। 21 ਜਨਵਰੀ 2023 ਨੂੰ ਡੇਰਾ ਮੁਖੀ ਨੂੰ 40 ਦਿਨਾਂ ਦੀ ਪੈਰੋਲ ਮਿਲੀ।