ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕਰ ਰਹੀ ਹੈ ਅਤੇ ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰੇਗੀ। ਇਸ ਵਿਰੋਧ ਦੇ ਵਿਚਕਾਰ ਰਾਮ ਰਹੀਮ ਵੱਲੋਂ ਪੰਜਾਬ ਦੇ ਸਲਾਬਤਪੁਰਾ ਵਿਚ ਭਲਕੇ 29 ਜਨਵਰੀ ਨੂੰ ਸਮਾਗਮ ਕੀਤਾ ਜਾਵੇਗਾ। ਅਸਲ ਵਿਚ ਰਾਮ ਰਹੀਮ ਆਪ ਨਿੱਜੀ ਤੌਰ ’ਤੇ ਹਾਜ਼ਰ ਨਹੀਂ ਹੋਵੇਗਾ, ਬਲਕਿ ਉਹ ਯੂ.ਪੀ ਦੇ ਬਾਗਪਤ ਵਿਚ ਆਪਣੇ ਆਸ਼ਰਮ ਤੋਂ ਵੀਡੀਓ ਕਾਨਫਰੰਸ ਰਾਹੀਂ ਇਸ ਸਮਾਗਮ ਨੂੰ ਸੰਬੋਧਨ ਕਰੇਗਾ। ਉਸਦੇ ਪ੍ਰੋਗਰਾਮ ਵਾਸਤੇ ਡੇਰਾ ਸਿਰਸਾ ਦੀ ਟੀਮ ਨੇ ਤਿਆਰੀਆਂ ਵਿੱਢੀਆਂ ਹੋਈਆਂ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕਰ ਰਹੀ ਹੈ ਅਤੇ ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰੇਗੀ। ਇਸ ਸਮਾਗਮ ਦੀ ਇਜਾਜ਼ਤ ਮਿਲਣ ਤੋਂ ਬਾਅਦ ਰਾਮ ਰਹੀਮ ਦੇ ਪੈਰੋਕਾਰਾਂ ਨੇ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਦੱਸਣਾ ਇਹ ਵੀ ਬਣਦਾ ਹੈ ਕਿ ਸਲਾਬਤਪੁਰਾ ਹਰਿਆਣਾ ਦੇ ਸਿਰਸਾ ਡੇਰੇ ਤੋਂ ਬਾਅਦ ਦੂਜਾ ਸਭ ਤੋਂ ਵੱਡਾ ਅਤੇ ਮਹੱਤਵਪੂਰਨ ਡੇਰਾ ਹੈ।
ਰਾਮ ਰਹੀਮ ਦੇ ਪੰਜਾਬ ‘ਚ ਸਮਾਗਮ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਈ ਹੋਰ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਸ਼੍ਰੋਮਣਈ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਚਰਨ ਸਿੰਘ ਗਰੇਵਾਲ ਨੇ ਇਸ ਨੂੰ ਸਖਤ ਵਿਰੋਧ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਰੋਧੀ ਤਾਕਤਾ ਵੱਲੋਂ ਪੰਜਾਬ ਦੇ ਹਲਾਤਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਰਾਮ ਰਹੀਮ ਨੂੰ ਇੱਕ ਸਾਲ ਵਿੱਚ 4 ਵਾਰ ਪੈਰੋਲ ਦਿੱਤੀ ਗਈ ਸੀ। ਦੂਜੇ ਪਾਸੇ ਜੇ ਬੰਦੀ ਸਿੰਘ ਇਕ ਵਾਰ ਪੈਰੋਲ ਲੈਣ ਤੋਂ ਬਾਅਦ ਦੂਜੀ ਵਾਰ ਪੈਰੋਲ ਲਈ ਅਰਜ਼ੀ ਦਾਇਰ ਕਰਦੇ ਹਨ ਤਾਂ ਉਨ੍ਹਾਂ ਨੂੰ ਇਹ ਕਹਿ ਕੇ ਇਨਕਾਰ ਕਰ ਦਿੱਤਾ ਜਾਂਦਾ ਹੈ ਕਿ ਉਹ ਛੁੱਟੀ ਕੱਟ ਚੁੱਕੇ ਹਨ। ਇਸ ਤੋਂ ਇਲਾਵਾ ਬੰਦੀ ਸਿੰਘਾਂ ਦੀ ਪੈਰੋਲ ਸਬੰਧੀ ਅਰਜ਼ੀ ਨੂੰ ਖਤਰਾ ਦੱਸ ਕੇ ਰੱਦ ਕੀਤਾ ਜਾਂਦਾ ਹੈ।
ਗਰੇਵਾਲ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਲਈ ਹਰਿਆਣਾ ਦੀ ਭਾਜਪਾ-ਜੇਜੇਪੀ ਸਰਕਾਰ ਅਤੇ ਕੇਂਦਰ ਸਰਕਾਰ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ AAP ਸਰਕਾਰ ਤੇ Haryana Govt. ਸਿੱਖਾਂ ਤੇ ਹੋਣ ਵਾਲੇ ਹਮਲੇ ਚ ਇਕੱਠੇ ਹਨ ਤੇ ਲੋਕਾਂ ਨੂੰ ਆਪਸ ‘ਚ ਲੜਾਉਣਾ ਚਾਹੁੰਦੇ ਹਨ ।
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਵੀ ਰਾਮ ਰਹੀਮ ਦੇ ਇਸ ਸਮਾਗਮ ਦਾ ਕਰੜੇ ਸ਼ਬਦਾ ਵਿੱਚ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਮ ਰਹੀਮ ਇੱਕ ਘੋਰ ਅਪਰਾਧੀ ਹੈ। ਸਰਕਾਰ ‘ਤੇ ਨਿਸ਼ਾਨਾਂ ਸਾਧਦਿਆਂ ਉਨ੍ਹਾਂ ਨੇ ਕਿਹਾ ਕਿ ਸਰਕਾਰ ਆਪਣਾਂ ਵੋਟਾਂ ਦੇ ਖਾਤਿਰ ਰਾਮ ਰਹੀਮ ਨੂੰ ਲਗਾਤਾਰ ਪੈਰੋਲ ਦੇ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਨੇ ਪੰਜਾਬ ਦਾ ਮਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।