Punjab

ਰਾਣਾ ਗੁਰਜੀਤ ਆਏ ਹਾਈ ਕੋਰਟ ਦੇ ਅੜਿਕੇ

ਦ ਖ਼ਾਲਸ ਬਿਊਰੋ : ਪੰਜਾਬ ਦੇ ਕਪੂਰਥਲਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਮੰਜੂ ਰਾਣਾ ‘ਤੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਕੀਤੀ ਗਈ ਟਿੱਪਣੀ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ ਖ਼ਤੀ ਦਿਖਾਈ ਹੈ। ਹਾਈ ਕੋਰਟ  ਨੇ ਐਸਐਸਪੀ ਕਪੂਰਥਲਾ ਤੋਂ ਤਿੰਨ ਹਫਤਿਆਂ ਦੇ ਅੰਦਰ ਇਸ ਮਾਮਲੇ ਦੀ ਰਿਪੋਰਟ ਮੰਗੀ ਹੈ। ਦੱਸ ਦੇਈਏ ਕਿ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਤੇ ਸੇਵਾਮੁਕਤ ਜੱਜ ਮੰਜੂ ਰਾਣਾ ਨੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਖਿ ਲਾਫ ਪੁ ਲਸ ਨੂੰ ਸ਼ਿਕਾਇਤ ਦੇ ਕੇ ਰਾਣਾ ਗੁਰਜੀਤ ਸਿੰਘ ਖਿਲਾਫ ਕਾਰਵਾਈ ਦੀ ਮੰਗ ਕੀਤੀ ਸੀ।

ਮੰਤਰੀ ਰਾਣਾ ਦੇ ਖਿਲਾਫ ਮੰਜੂ ਰਾਣਾ ਨੇ ਦੁਸਹਿਰੇ ਵਾਲੇ ਦਿਨ ਇਤਰਾਜ਼ਯੋਗ ਟਿੱਪਣੀ ਕਰਨ ਦਾ ਦੋਸ਼ ਲਾਇਆ ਸੀ। ਮੰਜੂ ਰਾਣਾ ਨੇ ਕਿਹਾ ਸੀ ਕਿ ਉਸ ਨੂੰ ਦੇਖ ਕੇ (ਇਤਰਾਜ਼ਯੋਗ ਟਿੱਪਣੀ) ਰਾਣਾ ਗੁਰਜੀਤ ਵੱਲੋਂ ਰੰਗੀਨ ਟਿੱਪਣੀਆਂ ਕੀਤੀਆਂ ਗਈਆਂ। ਜਿਸ ਦੀ ਸ਼ਿਕਾਇਤ ਥਾਣਾ ਸਿਟੀ ਵਿਖੇ ਦਰਜ ਕਰਵਾਈ ਗਈ। ਪਰ ਕੋਈ ਕਾਰਵਾਈ ਨਾ ਹੋਣ ਕਾਰਨ ਉਨ੍ਹਾਂ ਨੂੰ ਮਾਣਯੋਗ ਹਾਈਕੋਰਟ ਤੱਕ ਪਹੁੰਚ ਕਰਨੀ ਪਈ।