The Khalas Tv Blog Punjab ਰਾਣਾ ਗੁਰਜੀਤ ਦੀ ਜਾਇਦਾਦ ਜਬਤ
Punjab

ਰਾਣਾ ਗੁਰਜੀਤ ਦੀ ਜਾਇਦਾਦ ਜਬਤ

ਬਿਉਰੋ ਰਿਪੋਰਟ – ਇਨਫੋਰਸਮੈਂਟ ਡਾਇਰੈਕਟੋਰੇਟ (ED ਜਲੰਧਰ) ਨੇ ਰਾਣਾ ਗੁਰਜੀਤ ਸਿੰਘ ਖਿਲਾਫ ਵੱਡੀ ਕਾਰਵਾਈ ਕਰਦਿਆਂ ਰਾਣਾ ਸ਼ੂਗਰਜ਼ ਲਿਮਟਿਡ ਦੀ 22.02 ਕਰੋੜ ਰੁਪਏ ਦੀ ਅਚੱਲ ਜਾਇਦਾਦ ਨੂੰ ਜਬਤ ਕਰ ਲਿਆ ਹੈ। ਇਹ ਕਾਰਵਾਈ ਈ,ਡੀ ਨੇ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (FEMA) 1999 ਦੀ ਧਾਰਾ 37A ਦੇ ਤਹਿਤ ਕੀਤੀ ਹੈ। ਈ.ਡੀ ਨੇ ਕਿਹਾ ਕਿ ਰਾਣਾ ਗੁਰਜੀਤ ਸਿੰਘ ‘ਤੇ ਵਿਦੇਸ਼ੀ ਮੁਦਰਾ ਭਾਰਤ ਤੋਂ ਬਾਹਰ ਰੱਖਣ ਦਾ ਦੋਸ਼ ਲਗਾਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਉਕਤ ਕੰਪਨੀ ਦੇ ਮਾਲਕ ਹਨ, ਜਿਨ੍ਹਾਂ ਵਿਰੁੱਧ ਇਹ ਕਾਰਵਾਈ ਕੀਤੀ ਗਈ ਹੈ। ਦੋਵੇਂ ਵਿਧਾਇਕ ਅਤੇ ਹੋਰ ਪਰਿਵਾਰਕ ਮੈਂਬਰ ਕੰਪਨੀ ਦੇ ਸ਼ੇਅਰਧਾਰਕ ਹਨ।

ਇਹ ਵੀ ਪੜ੍ਹੋ – ਸਪੁਰੀਮ ਕੋਰਟ ਨੇ 25,000 ਨਿਯੁਕਤੀਆਂ ਰੱਦ ਕਰਨ ਦਾ ਫ਼ੈਸਲਾ ਰੱਖਿਆ ਬਰਕਰਾਰ

 

Exit mobile version