‘ਦ ਖ਼ਾਲਸ ਬਿਊਰੋ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਕਾਂਗਰਸੀ ਲੀਡਰ ਰਾਣਾ ਗੁਰਜੀਤ ਸਿੰਘ ਦੇ ਭਤੀਜੇ ਹਰਦੀਪ ਸਿੰਘ ਰਾਣਾ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਆਪ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਦੀ ਮੌਜੂਦਗੀ ਵਿੱਚ ਇਹ ਆਗੂ ਆਪ ਵਿੱਚ ਸ਼ਾਮਿਲ ਹੋਏ ਹਨ। ਆਪ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਕਾਂਗਰਸ ਦੇ ਕਈ ਅਹੁਦੇਦਾਰ ਅਤੇ ਕੌਂਸਲਰ ਸ਼ਾਮਿਲ ਹਨ।
