Punjab

“ਰੰਧਾਵਾ ਜੀ ਮੰਤਰੀ ਵਾਲੀ ਗੱਡੀ ਵਾਪਸ ਕਰ ਦਿਉ “

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ  ਸਿੰਘ ਰੰਧਾਵਾ ਨੂੰ ਟਰਾਂਸਪੋਰਟ ਵਿਭਾਗ ਨੇ ਨੋਟਿਸ ਜਾਰੀ ਕਰਕੇ ਕਿਹਾ ਹੈ ਕਿ ਕੈਬਨਿਟ ਰੈਂਕ ਵਾਲੀ ਗੱਡੀ ਵਾਪਸ ਕਰਨ ਲਈ ਕਿਹਾ ਹੈ। ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਵੱਲੋਂ ਜਾਰੀ ਕੀਤੇ ਗਏ ਪੱਤਰ ਵਿਚ ਲਿਖਿਆ ਹੈ- ਤੁਹਾਡੇ ਧਿਆਨ ਵਿਚ ਲਿਆਇਆ ਜਾਂਦਾ ਹੈ ਕਿ ਮੰਤਰੀ ਕਾਰ ਸ਼ਾਖਾ ਦੀ ਗੱਡੀ ਤੁਹਾਡੇ ਨਾਲ ਚੱਲ ਰਹੀ ਹੈ। ਮੋਟਰ ਗੱਡੀ ਬੋਰਡ ਦੀਆਂ ਹਦਾਇਤਾਂ ਮੁਤਾਬਕ ਇਹ ਗੱਡੀ ਸਿਰਫ ਕੈਬਨਿਟ ਮੰਤਰੀਆਂ ਲਈ ਹੀ ਹੈ। ਇਸ ਲਈ ਤੁਹਾਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਇਹ ਗੱਡੀ ਮੰਤਰੀ ਕਾਰ ਸ਼ਾਖਾ ਵਿਚ ਜਮ੍ਹਾਂ ਕਰਵਾਉਣ ਦੀ ਖੇਚਲ ਕਰੋ।