Punjab

ਅਕਾਲੀ ਦੇ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਦਾ ਦੇਹਾਂਤ !

ਬਿਉਰੋ ਰਿਪੋਰਟ : ਸ਼੍ਰੋਮਣੀ ਅਕਾਲੀ ਦਲ ਅਤੇ SGPC ਦੇ ਸਾਬਕਾ ਪ੍ਰਧਾਨ ਅਤੇ ਧਾਕੜ ਸਿੱਖ ਆਗੂ ਜਗਦੇਵ ਸਿੰਘ ਤਲਵੰਡੀ ਦੇ ਪੁੱਤਰ ਰਣਜੀਤ ਸਿੰਘ ਤਲਵੰਡੀ ਦਾ ਮੰਗਲਵਾਰ ਨੂੰ ਦੇਹਾਂਤ ਹੋ ਗਿਆ ਹੈ । ਉਹ ਰਾਏਕੋਟ ਤੋਂ 2207 ਤੋਂ 2012 ਤੱਕ ਪਾਰਟੀ ਦੇ ਵਿਧਾਇਕ ਵੀ ਰਹਿ ਚੁੱਕੇ ਸਨ। ਉਨ੍ਹਾਂ ਨੇ PGI ਵਿੱਚ ਅਖੀਰਲੇ ਸਾਹ ਲਏ । ਪਰਿਵਾਰ ਨੇ ਦੱਸਿਆ ਹੈ ਕਿ ਉਨ੍ਹਾਂ ਦਾ ਅੰਤਿਮ ਸਸਕਾਰ ਬੁੱਧਵਾਰ ਨੂੰ ਜੱਦੀ ਪਿੰਡ ਵਿੱਚ ਦੁਪਹਿਰ 3 ਵਜੇ ਹੋਵੇਗਾ । ਸਵੇਰ 11 ਵਜੇ ਉਨ੍ਹਾਂ ਦੀ ਮ੍ਰਿਤਕ ਦੇਹ ਅੰਤਿਮ ਦਰਸ਼ਨਾਂ ਦੇ ਲਈ ਰੱਖੀ ਜਾਵੇਗਾ । 2015 ਵਿੱਚ ਰਣਜੀਤ ਸਿੰਘ ਤਲਵੰਡੀ ਦੇ ਜਵਾਨ 22 ਸਾਲ ਦੇ ਪੁੱਤਰ ਜਗਤੇਸ਼ਵਰ ਸਿੰਘ ਦੀ ਸੜਕ ਦੁਰਘਟਨਾ ਵਿੱਚ ਮੌਤ ਹੋਈ ਸੀ ।

2020 ਵਿੱਚ ਰਣਜੀਤ ਸਿੰਘ ਤਲਵੰਡੀ ਨੇ ਅਕਾਲੀ ਦਲ ਛੱਡ ਦਿੱਤੀ ਸੀ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਅਕਾਲੀ ਦਲ ਸੰਯਕੁਤ ਵਿੱਚ ਸ਼ਾਮਲ ਹੋ ਗਏ ਸਨ। ਪਾਰਟੀ ਨੇ ਉਨ੍ਹਾਂ ਨੂੰ ਜਨਰਲ ਸਕੱਤਰ ਦਾ ਅਹੁਦਾ ਵੀ ਦਿੱਤਾ ਸੀ। ਰਣਜੀਤ ਸਿੰਘ ਤਲਵੰਡੀ ਨੇ ਕਿਸਾਨ ਅੰਦੋਲਨ ਦੌਰਾਨ ਆਪਣੀ ਹੀ ਪਾਰਟੀ ਦੇ ਖਿਲਾਫ ਬਿਆਨ ਦਿੱਤਾ ਸੀ । ਉਧਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਣਜੀਤ ਸਿੰਘ ਤਲਵੰਡੀ ਦੇ ਦੇਹਾਂਤ ‘ਤੇ ਦੁੱਖ ਜਤਾਉਂਦੇ ਹੋਏ ਕਿਹਾ ਹੈ ‘ਕਿ ਮੈਨੂੰ ਉਨ੍ਹਾਂ ਦੇ ਅਕਾਲ ਚਲਾਉਣ ਦੀ ਖਬਰ ਨਾਲ ਬਹੁਤ ਦੁੱਖ ਹੋਇਆ ਹੈ। ਮੈਂ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਖੜਾ ਹਾਂ । ਪਰਿਵਾਰ ਨੂੰ ਰੱਬ ਭਾਣਾ ਮੰਨਣ ਦੀ ਤਾਕਤ ਬਖ਼ਸ਼ੇ’।