ਕਪੂਰਥਲਾ (Kapurthala) ਦੇ ਫਗਵਾੜਾ (Phagwara) ਦੇ ਪਿੰਡ ਬਲਾਲੋਂ ਤੋਂ ਦਿਲ ਨੂੰ ਦਿਹਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਨੇ ਮਨੁੱਖਤਾ ਨੂੰ ਸ਼ਰਮਸ਼ਾਰ ਕਰਕੇ ਰੱਖ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਇੱਕ ਵਾਰ ਫਿਰ ਕੁੜੀਆਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ। ਪਿੰਡ ਦੇ ਪੰਜ ਲੋਕਾਂ ਵੱਲੋਂ ਇੱਕ ਵਿਅਕਤੀ ‘ਤੇ 14 ਸਾਲਾ ਕੁੜੀ ਨਾਲ ਬਲਾਤਕਾਰ ਕਰਨ ਦੇ ਅਰੋਪ ਲਗਾਏ ਹਨ। ਜਿਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ।
ਪੀੜਤ ਕੁੜੀ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਦਾ ਹੀ 70 ਸਾਲਾ ਵਿਅਕਤੀ ਰਮੇਸ਼ ਪਿਛਲੇ ਕਈ ਦਿਨਾਂ ਤੋਂ ਇਸੇ ਪਿੰਡ ਦੀ 14 ਸਾਲਾ ਲੜਕੀ ਨੂੰ ਵਰਗਲਾ ਕੇ ਖੇਤਾਂ ‘ਚ ਲੈ ਜਾਂਦਾ ਸੀ ਅਤੇ ਕੁਕਰਮ ਕਰਦਾ ਸੀ ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਆਮ ਆਦਮੀ ਪਾਰਟੀ ਦੇ ਫਗਵਾੜਾ ਇੰਚਾਰਜ ਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਥਾਣਾ ਸਦਰ ਪੁੱਜੇ ਅਤੇ ਪੁਲਿਸ ਨੂੰ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਥਾਣਾ ਇੰਚਾਰਜ ਨੇ ਭਰੋਸਾ ਦਿੱਤਾ ਕਿ ਜਲਦੀ ਹੀ ਮਾਮਲੇ ਦੀ ਜਾਂਚ ਕਰਕੇ ਦੋਸ਼ੀ ਵਿਅਕਤੀ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ – ਮੁੱਖ ਮੰਤਰੀ ਪਹੁੰਚੇ ਬਰਨਾਲਾ, ਮੀਤ ਹੇਅਰ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ