India Punjab

ਬਲਾ ਤਕਾਰੀ ਰਿਹਾਅ…ਬੰਦੀ ਸਿੱਖ ਕਿਉਂ ਨਹੀਂ ?

‘ਦ ਖ਼ਾਲਸ ਬਿਊਰੋ : ਬੰਦੀ ਦੀ ਸਿੰਘਾਂ ਦੀ ਰਿਹਾਈ ਲਈ ਇੱਕ ਵਾਰ ਫਿਰ ਐੱਸਜੀਪੀਸੀ ਪ੍ਰਧਾਨ ਨੇ ਪ੍ਰਧਾਨ ਮੰਤਰੀ ਮੋਦੀ ਕੋਲ ਮੁੱਦਾ ਚੁੱਕਿਆ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਵਾਲ ਕੀਤਾ ਕਿ ਜੇਕਰ ਬਲਾ ਤਕਾਰੀਆਂ ਨੂੰ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਫਿਰ ਸ ਜ਼ਾਵਾਂ ਪੂਰੀਆਂ ਕਰਨ ਵਾਲੇ ਅਤੇ ਭਾਰਤੀ ਜੇਲ੍ਹਾਂ ਵਿੱਚ ਦੋ ਵਾਰ ਸਜ਼ਾ ਕੱਟ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਰਿਹਾ?

SGPC will help Sikhs who want to come to India, Dhami said - will give  plane tickets - Edules
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਨੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ

ਉਨ੍ਹਾਂ ਨੇ sgpc ਦੇ ਟਵੀਟਰ ਅਕਾਉਂਟ ‘ਤੇ ਟਵੀਟ ਕਰਦਿਆਂ ਕਿਹਾ ਹੈ ਕਿ ਜੇਕਰ ਬਲਾ ਤਕਾਰੀ ਜੇਲ੍ਹ ਵਿਚੋ ਰਿਹਾਅ ਹੋ ਸਕਦੇ ਹਨ ਤਾਂ ਆਪਣੀਆਂ ਸਜ਼ਾ ਵਾਂ ਦੂਹਰੀ ਵਾਰ ਪੂਰੀ ਕਰ ਚੁੱਕੇ ਸਿੰਘ, ਬੰਦੀ ਸਿੰਘ ਰਿਹਾਅ ਕਿਉਂ ਨਹੀਂ ਕੀਤੇ ਜਾ ਸਕਦੇ।

ਇਸ ਤੋਂ ਪਹਿਲਾਂ ਵੀ ਐਡਵੋਕੇਟ ਧਾਮੀ ਨੇ ਕਿਹਾ ਸੀ ਕਿ ਇੱਕ ਪਾਸੇ ਸਰਕਾਰਾਂ ਸਿੱਖ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲ੍ਹਾਂ ਤੋਂ ਬਾਹਰ ਨਹੀਂ ਲਿਆ ਰਹੀਆਂ, ਜਦਕਿ ਦੂਜੇ ਪਾਸੇ ਡੇਰਾ ਸਿਰਸਾ ਮੁਖੀ ਜੋ ਬਲਾਤਕਾਰ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਿਹਾ ਹੈ, ਨੂੰ ਵਾਰ-ਵਾਰ ਜੇਲ੍ਹ ਤੋਂ ਬਾਹਰ ਲਿਆਂਦਾ ਜਾ ਰਿਹਾ ਹੈ।

ਬੰਦੀ ਸਿੰਘਾਂ ਨੂੰ ਰਿਹਾਅ ਕਰਨ ਨੂੰ ਲੈ ਕੇ ਹਵਾਰਾ ਕਮੇਟੀ ਨੇ PM ਨਰੇਂਦਰ ਮੋਦੀ ਨੂੰ ਲਿਖੀ  ਚਿੱਠੀ – Punjabi Lok

ਉਨ੍ਹਾਂ ਕਿਹਾ ਸੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵੱਲੋਂ ਸਿੱਖ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ, ਪਰ ਸਰਕਾਰ ਦੀ ਬਦਨੀਤੀ ਕਾਰਨ ਉਸ ਨੂੰ ਵੀ ਪੂਰਾ ਨਹੀਂ ਕੀਤਾ ਗਿਆ। ਸਿੱਖ ਸੰਸਥਾਵਾਂ ਵੱਲੋਂ ਇਸ ਮਸਲੇ ਨੂੰ ਵਾਰ-ਵਾਰ ਉਠਾਉਣ ’ਤੇ ਵੀ ਸਰਕਾਰਾਂ ਕੋਈ ਸਾਰਥਕ ਜਵਾਬ ਨਹੀਂ ਦੇ ਰਹੀਆਂ। ਜਦਕਿ ਡੇਰਾ ਮੁਖੀ ਜਿਸ ਦਾ ਸਾਲ 2015 ਵਿੱਚ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਵੀ ਸਿੱਧਾ ਸਬੰਧ ਜੁੜਦਾ ਹੈ ਤੇ ਇਹ ਸ਼ਖ਼ਸ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਦਾ ਕਾਤਲ ਹੈ ਤੇ ਸਰਕਾਰਾਂ ਸਦਾ ਮੇਹਰਬਾਨ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਹਰਿਆਣਾ ਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਰਲ ਕੇ ਰਾਜਸੀ ਖੇਡ ਖੇਡੀ ਜਾ ਰਹੀ ਹੈ। ਦਸ ਦਈਏ ਕਿ ਇਸ ਤੋਂ ਪਹਿਲਾਂ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਐੱਸਜੀਪੀਸੀ ਵੱਲੋਂ ਪੰਜਾਬ ਭਰ ‘ਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਗਏ ਸਨ।