India Others

ਰਾਸ਼ਿਦ ਇੰਜੀਨੀਅਰ ਨੂੰ ਜੰਮੂ ਕਸ਼ਮੀਰ ਚੋਣਾਂ ਲਈ ਮਿਲੀ ਵੱਡੀ ਰਾਹਤ

ਬਿਊਰੋ ਰਿਪੋਰਟ – ਜੰਮੂ ਕਸ਼ਮੀਰ ਤੋਂ ਸੰਸਦ ਮੈਂਬਰ ਰਾਸ਼ਿਦ ਇੰਜੀਨੀਅਰ (Rashid Engineer) ਨੂੰ ਜ਼ਮਾਨਤ ਮਿਲ ਗਈ ਹੈ। ਇਹ ਜ਼ਮਾਨਤ ਉਨ੍ਹਾਂ ਨੂੰ ਚੋਣਾਂ ਵਿੱਚ ਪ੍ਰਚਾਰ ਕਰਨ ਲਈ ਮਿਲੀ ਹੈ। ਉਨ੍ਹਾਂ ਨੂੰ NIA ਅਦਾਲਤ ਨੇ ਜ਼ਮਾਨਤ ਦਿੱਤੀ ਹੈ। ਉਨ੍ਹਾਂ ਨੂੰ 2 ਅਕਤੂਬਰ ਤੱਕ ਜ਼ਮਾਨਤ ਮਿਲੀ ਹੈ। ਉਸ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਜੇਲ੍ਹ ਜਾਣਾ ਪਵੇਗਾ।

ਦੱਸ ਦੇਈਏ ਕਿ ਰਾਸ਼ਿਦ ਨੂੰ 2016 ਵਿਚ ਅੱਤਵਾਦੀ ਫੰਡਿੰਗ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਨੂੰ ਯੂਏਪੀਏ ਕਾਨੂੰਨ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਉਦੋਂ ਤੋਂ ਉਹ ਤਿਹਾੜ ਜੇਲ੍ਹ ਵਿੱਚ ਬੰਦ ਹੈ। ਉਹ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਸੰਸਦ ਮੈਂਬਰ ਚੁਣੇ ਗਏ ਸਨ।

ਇਹ ਵੀ ਪੜ੍ਹੋ –   ਕੋਲਕਾਤਾ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਦੀ ਕਾਰਵਾਈ! ਸਾਰੇ ਜ਼ਿਲ੍ਹਿਆਂ ’ਚ ਕੀਤਾ ਇਹ ਕੰਮ