The Khalas Tv Blog India ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਨਵੇਂ ਆਈਟੀ ਨਿਯਮਾਂ ਨੂੰ ਫਿਰ ਦੱਸਿਆ ‘ਯੂਜ਼ਰ ਫ੍ਰੈਂਡਲੀ’
India

ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਨਵੇਂ ਆਈਟੀ ਨਿਯਮਾਂ ਨੂੰ ਫਿਰ ਦੱਸਿਆ ‘ਯੂਜ਼ਰ ਫ੍ਰੈਂਡਲੀ’

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਵਟਸਐਪ ਸੰਦੇਸ਼ਾਂ ਦੀ ਸ਼ੁਰੂਆਤ ਕਰਨ ਵਾਲੇ ਨੂੰ ਲੱਭਣ ਦੇ ਮੁੱਦੇ ‘ਤੇ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਇੱਕ ਵਾਰ ਫਿਰ ਕਿਹਾ ਹੈ ਕਿ ਵਟਸਐਪ ਵਰਤਣ ਵਾਲੇ ਲੋਕਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਹੈ।ਉਨ੍ਹਾਂ ਕਿਹਾ ਕਿ ਨਵੇਂ ਆਈ ਟੀ ਕਾਨੂੰਨ ਟਵਿੱਟਰ ਅਤੇ ਵਟਸਐਪ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਸ ਦੀ ਦੁਰਵਰਤੋਂ ਨੂੰ ਰੋਕਣ ਲਈ ਬਣਾਏ ਗਏ ਹਨ।ਉਨ੍ਹਾਂ ਜ਼ੋਰ ਦੇ ਕੇ ਕਿਹਾ ਹੈ ਕਿ ਮੈਂ ਆਪਣੀ ਜ਼ਬਾਨ ਦਿੰਦਾ ਹਾਂ, ਡਰਨ ਦੀ ਜ਼ਰੂਰਤ ਨਹੀਂ ਹੈ।

ਉਨ੍ਹਾਂ ਕਿਹਾ ਕਿ ਕੁੱਝ ਸੋਸ਼ਲ ਮੀਡੀਆ ਦੇ ਪਲੇਟਫਾਰਮਾਂ ਨੇ ਇਹ ਚਿੰਤਾ ਜਾਹਿਰ ਕੀਤੀ ਹੈ ਕਿ ਨਵੇਂ ਨਿਯਮਾਂ ਨਾਲ ਕਰਮਚਾਰੀਆਂ ਨੂੰ ਜੇਲ੍ਹ ਹੋ ਜਾਵੇਗੀ। ਨਵੇਂ ਨਿਯਮ 4 (A) ਤਹਿਤ ਸੋਸ਼ਲ ਮੀਡੀਆ ਨੂੰ ਆਪਣਾ ਇਕ ਚੀਫ ਕੰਪਲਾਇੰਸ ਅਧਿਕਾਰੀ ਯਾਨੀ ਕਿ ਮੁੱਖ ਪਾਲਣਾ ਅਧਿਕਾਰੀ ਨਿਯੁਕਤ ਕਰਨਾ ਹੋਵੇਗਾ ਜੋ ਐਕਟ ਅਤੇ ਇਸ ਦੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੋਵੇਗਾ। ਇਸ ਤੋਂ ਇਲਾਵਾ ਤੀਜੀ ਧਿਰ ਦੀ ਜਾਣਕਾਰੀ ਨਾਲ ਸਬੰਧਤ ਕਿਸੇ ਵੀ ਪ੍ਰਕਿਰਿਆ ਵਿੱਚ ਜ਼ਿੰਮੇਵਾਰੀ ਵੀ ਉਸੇ ਦੀ ਹੋਵੇਗੀ।

ਨਵੇਂ ਨਿਯਮ ਅਨੁਸਾਰ ਸੋਸ਼ਲ ਮੀਡੀਆ ਵਿੱਚ ਇੰਟਰਮੀਡੀਏਟ ‘ਤੇ ਕੋਈ ਜ਼ਿੰਮੇਵਾਰੀ ਨਹੀਂ ਲਗਾਈ ਜਾਵੇਗੀ।ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ‘ਤੇ ਸ਼ੋਸ਼ਲ ਮੀਡੀਆ ਕਾਰਵਾਈ ਕਰਕੇ ਉਸ ਵਿਵਾਦਿਤ ਪੋਸਟ ਨੂੰ ਹਟਾ ਦੇਵੇਗਾ।ਉਨ੍ਹਾਂ ਕਿਹਾ ਕਿ ਇਹ ਨਿਯਮ 26 ਮਈ ਤੋਂ ਲਾਗੂ ਹੋ ਚੁੱਕੇ ਹਨ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਕਾਨੂੰਨ ਨਾ ਮੰਨਣ ‘ਤੇ ਕੀ ਕਾਰਵਾਈ ਕੀਤੀ ਜਾਵੇਗੀ ਜਾਂ ਮੈਂ ਕੀ ਐਕਸ਼ਨ ਲਵਾਂਗਾ, ਇਹ ਜਨਤਕ ਇੰਟਰਵਿਊ ਵਿੱਚ ਬਹਿਸ ਦਾ ਹਿੱਸਾ ਨਹੀਂ ਹੈ।ਇਹ ਸਾਡੇ ਉੱਤੇ ਛੱਡ ਦਿਓ।ਉਨ੍ਹਾਂ ਕਿਹਾ ਕਿ ਇਹ ਕਾਨੂੰਨ ਅਚਾਨਕ ਨਹੀਂ ਆਏ ਹਨ। ਇਨ੍ਹਾਂ ਉੱਤੇ ਤਿੰਨ-ਚਾਰ ਸਾਲਾਂ ਤੋਂ ਕੰਮ ਚੱਲ ਰਿਹਾ ਸੀ।

Exit mobile version