The Khalas Tv Blog Punjab ਰਵੀਕਰਨ ਸਿੰਘ ਕਾਹਲੋਂ ਅਕਾਲੀ ਦਲ ‘ਚੋਂ ਬਰਖ਼ਾਸਤ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ
Punjab

ਰਵੀਕਰਨ ਸਿੰਘ ਕਾਹਲੋਂ ਅਕਾਲੀ ਦਲ ‘ਚੋਂ ਬਰਖ਼ਾਸਤ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ  ਦੀ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਗਈ ਹੈ। ਪਾਰਟੀ ਵਿਰੁੱਧ ਗਤੀਵਿਧੀਆਂ ਦੇ ਚਲਦਿਆਂ ਰਵੀਕਰਨ ਸਿੰਘ ਕਾਹਲੋਂ ਦੀ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਗਈ ਹੈ। ਬਾਦਲ ਨੇ ਕਿਹਾ ਕਿ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਦੀ ਜਾਣਕਾਰੀ ਅਕਾਲੀ ਦਲ ਦੇ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੇ ਅਪਣੀ ਫੇਸਬੁੱਕ ‘ਤੇ ਇਕ ਸੰਦੇਸ਼ ਪਾ ਕੇ ਦਿਤੀ ਹੈ। ਚੀਮਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਦੇ ਦੋਸ਼ ਹੇਠ ਰਵੀਕਰਨ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਰੱਦ ਕਰ ਦਿਤੀ ਗਈ ਹੈ।ਜ਼ਿਕਰਯੋਗ ਹੈ ਕਿ ਰਵੀ ਕਰਨ ਸਿੰਘ ਕਾਹਲੋਂ ਸਾਬਕਾ ਮੰਤਰੀ ਤੇ ਵਧਣ ਸਭਾ ਦੇ ਸਪੀਕਰ ਰਹੇ ਸਵਰਗੀ ਨਿਰਮਲ ਸਿੰਘ ਕਾਹਲੋਂ ਦੇ ਸਪੁੱਤਰ ਹਨ, ਜੋ ਅਕਾਲੀ ਸਰਕਾਰ ਵਿੱਚ ਕਈ ਉੱਚ ਅਹੁਦਿਆਂ ’ਤੇ ਰਹੇ ਹਨ। ਦਰਅਸਲ, ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਦੇ ਪਾਰਟੀ ਛੱਡਣ ਦੀਆਂ ਗੱਲਾਂ ਚੱਲ ਰਹੀਆਂ ਸਨ, ਜਿਨ੍ਹਾਂ ਨੂੰ ਕਾਹਲੋਂ ਲਗਾਤਾਰ ਨਕਾਰ ਰਹੇ ਸਨ। ਹੁਣ ਜਦੋਂ ਕਾਹਲੋਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ ।

ਜ਼ਿਕਰਯੋਗ ਹੈ ਕਿ ਰਵੀਕਰਨ ਹਲਕਾ ਡੇਰਾ ਬਾਬਾ ਨਾਨਕ ਤੋਂ 2022 ‘ਚ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਵਿਧਾਨ ਸਭਾ ਡੇਰਾ ਬਾਬਾ ਨਾਨਕ ਤੋਂ ਚੋਣ ਲੜ ਚੁੱਕੇ ਹਨ। ਰਵੀਕਰਨ ਸਿੰਘ ਕਾਹਲੋਂ ਸਾਬਕਾ ਮੰਤਰੀ ਅਤੇ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਸਵਰਗੀ ਨਿਰਮਲ ਸਿੰਘ ਕਾਹਲੋਂ ਦੇ ਸਪੁੱਤਰ ਹਨ, ਜੋ ਅਕਾਲੀ ਸਰਕਾਰ ਵਿਚ ਕਈ ਉੱਚ ਅਹੁਦਿਆਂ ’ਤੇ ਰਹੇ ਸਨ।

 

Exit mobile version