Punjab

ਰਵਨੀਤ ਬਿੱਟੂ ਨੇ ਅੰਮ੍ਰਿਤਪਾਲ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਕੇਂਦਰੀ ਵਜ਼ਾਰਤ ਵਿੱਚ ਨਵੇਂ ਮੰਤਰੀ ਬਣੇ ਰਵਨੀਤ ਸਿੰਘ ਬਿੱਟੂ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਜੇਕਰ ਅੰਮ੍ਰਿਤਪਾਲ ਦਾ ਪਰਿਵਾਰ ਉਨ੍ਹਾਂ ਨਾਲ ਸੰਪਰਕ ਕਰੇਗਾਂ ਤਾਂ ਉਹ ਉਨ੍ਹਾਂ ਦੀ ਆਵਾਜ਼ ਨੂੰ ਕੇਂਦਰ ਵਿੱਚ ਚੁੱਕਣਗੇ। ਬਿੱਟੂ ਨੇ ਕਿਹਾ ਕਿ ਉਨ੍ਹਾਂ ਨੂੰ ਕਈ ਨਿਊਜ ਚੈਨਲਾਂ ਦੇ ਮਾਧਿਅਮ ਰਾਹੀਂ ਜਾਣਕਾਰੀ ਮਿਲੀ ਹੈ ਕਿ ਅੰਮ੍ਰਿਤਪਾਲ ਦੇ ਪਿਤਾ ਨੇ ਕਿਹਾ ਹੈ ਕਿ ਬਿੱਟੂ ਹੁਣ ਕੇਂਦਰ ਵਿੱਚ ਮੰਤਰੀ ਬਣ ਚੁੱਕਾ ਹੈ, ਉਹ ਪੰਜਾਬ ਦੀ ਨੁਮਾਇੰਦਗੀ ਕਰ ਰਿਹਾ ਹੈ। ਬਿੱਟੂ ਹੁਣ ਸਾਡੀ ਗੱਲ ਕੇਂਦਰ ਵਿੱਚ ਕਰੇ। ਬਿੱਟੂ ਨੇ ਕਿਹਾ ਕਿ ਜੇਕਰ ਅੰਮਿਤਪਾਲ ਦਾ ਪਰਿਵਾਰ ਉਨ੍ਹਾਂ ਨਾਲ ਸੰਪਰਕ ਕਰੇਗਾ ਤਾਂ ਵੀ ਜੇਕਰ ਉਹ ਚਾਹੁਣ ਉਸ ਵੱਲੋਂ ਉਨ੍ਹਾਂ ਨਾਲ ਸੰਪਰਕ ਕੀਤਾ ਜਾਵੇ ਤਾਂ ਵੀ ਉਹ ਸੰਪਰਕ ਕਰਕੇ ਉਨ੍ਹਾਂ ਦੀ ਆਵਾਜ਼ ਕੇਂਦਰ ਵਿੱਚ ਚੁੱਕਣ ਨੂੰ ਤਿਆਰ ਹੈ।

ਬਿੱਟੂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਕੋਈ ਗੱਲ ਦੇਸ਼ ਲਈ ਚੰਗੀ ਹੋਵੇਗੀ ਤਾਂ ਉਹ ਜ਼ਰੂਰ ਉਨ੍ਹਾਂ ਦੀ ਗੱਲ ਕੇਂਦਰ ਵਿੱਚ ਕਰਨਗੇ। ਬਿੱਟੂ ਨੇ ਕਿਹਾ ਕਿ ਅੰਮ੍ਰਿਤਪਾਲ ਦੇ ਮਾਮਲੇ ਵਿੱਚ ਸੂਬਾ ਸਰਕਾਰ ਜਿਆਦਾ ਭੂਮੀਕਾ ਨਿਭਾ ਸਕਦੀ ਹੈ, ਕਿਉਂਕਿ ਉਸ ਨੂੰ ਐਨਐਸਏ ਲਗਾ ਕੇ ਜੇਲ੍ਹ ਵਿੱਚ ਸੂਬਾ ਸਰਕਾਰ ਨੇ ਬੰਦ ਕੀਤਾ ਹੋਇਆ ਹੈ। ਅੰਮ੍ਰਿਤਪਾਲ ਦੇ ਐਨਐਸਏ ਨੂੰ ਅੱਗੇ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਚਿੱਠੀ ਲਿਖ ਕੇ ਹੋਰ ਵਧਾਉਣ ਦੀ ਮੰਗ ਕੀਤੀ ਹੈ। ਬਿੱਟੂ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਦਾ ਨੁਮਾਇੰਦਾ ਹੋਣ ਦੇ ਨਾਤੇ ਉਨ੍ਹਾਂ ਦੀ ਗੱਲ ਨੂੰ ਕੇਂਦਰ ਤੱਕ ਜ਼ਰੂਰ ਪਹੁੰਚਾਇਆ ਜਾਵੇਗਾ।

ਇਹ ਵੀ ਪੜ੍ਹੋ –   ਅੰਮ੍ਰਿਤਪਾਲ ਦੀ ਰਿਹਾਈ ਬਾਰੇ ਇਹ ਕੀ ਕਹਿ ਗਏ ਸਰਬਜੀਤ ਸਿੰਘ ਖਾਲਸਾ