ਬਿਊਰੋ ਰਿਪੋਰਟ – ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਅੱਜ ਰਾਜ ਸਭਾ (Raj Sabha) ਦੇ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਬਿੱਟੂ ਨੂੰ ਉੱਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ (Jagdeep Dhankhar) ਨੇ ਰਾਜ ਸਭਾ ਦੀ ਮੈਂਬਰੀ ਦੀ ਸਹੁੰ ਚੁਕਾਈ ਹੈ। ਦੱਸ ਦੇਈਏ ਕਿ ਰਨਵੀਤ ਸਿੰਘ ਬਿੱਟੂ ਰਾਜਸਥਾਨ ਤੋਂ ਰਾਜ ਸਭਾ ਦੇ ਮੈਂਬਰ ਚੁਣੇ ਗਏ ਸਨ। ਉਨ੍ਹਾਂ ਦੇ ਸਾਹਮਣੇ ਕਾਂਗਰਸ ਨੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ, ਜਿਸ ਕਰਕੇ ਉਹ ਨਿਰਵਿਰੋਧ ਚੁਣੇ ਗਏ ਸਨ।
ਰਵਨੀਤ ਸਿੰਘ ਬਿੱਟੂ ਲੁਧਿਆਣਾ ਤੋਂ ਲੋਕ ਸਭਾ ਚੋਣ ਹਾਰ ਗਏ ਸਨ ਅਤੇ ਫਿਰ ਵੀ ਉਨ੍ਹਾਂ ਨੂੰ ਕੇਂਦਰ ਵਿੱਚ ਮੰਤਰੀ ਬਣਾਇਆ ਗਿਆ। ਉਹ ਇਸ ਸਮੇਂ ਕੇਂਦਰੀ ਰੇਲਵੇ ਰਾਜ ਮੰਤਰੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਨ।
ਇਹ ਵੀ ਪੜ੍ਹੋ – ਬਠਿੰਡਾ ‘ਚ ਵਾਪਰਿਆ ਭਿਆਨਕ ਹਾਦਸਾ! 1 ਸਕੂਲੀ ਬੱਚੇ ਦੀ ਹਾਲਤ ਬਣੀ ਨਾਜ਼ੁਕ