‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਰੋਜ਼ਾਨਾ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਕੋਈ ਨਾ ਕੋਈ ਨਿਸ਼ਾਨਾ ਕੱਸਣ ਵਾਲੇ ਵਿਵਹਾਰ ‘ਤੇ ਤੰਜ ਕੱਸਿਆ ਹੈ। ਬਿੱਟੂ ਨੇ ਕਿਹਾ ਕਿ ਪਹਿਲਾਂ ਨਵਜੋਤ ਸਿੰਘ ਸਿੱਧੂ ਨੂੰ ਖੁਸ਼ ਕੀਤਾ ਜਾਣਾ ਚਾਹੀਦਾ ਹੈ, ਫੇਰ ਪੰਜਾਬ ਸਰਕਾਰ ਨੂੰ ਭਲਾਈ ਸਕੀਮਾਂ ਦਾ ਐਲਾਨ ਕਰਨਾ ਚਾਹੀਦਾ ਹੈ, ਨਹੀਂ ਤਾਂ ਨਵਜੋਤ ਸਿੱਧੂ ਮੁੜ ਇਨ੍ਹਾਂ ਭਲਾਈ ਦੇ ਐਲਾਨਾਂ ਨੂੰ ਲੈ ਕੇ ਸਰਕਾਰ ‘ਤੇ ਸਵਾਲ ਖੜੇ ਕਰਨਗੇ।
ਬਿੱਟੂ ਨੇ ਸਰਕਾਰ ਨੂੰ ਭਲਾਈ ਸਕੀਮਾਂ ਦੇ ਐਲਾਨ ਤੋਂ ਪਹਿਲਾਂ ਸਿੱਧੂ ਨੂੰ ਖੁਸ਼ ਕਰਨ ਦਾ ਦਿੱਤਾ ਸੁਝਾਅ
