The Khalas Tv Blog Punjab ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ, ਨਰਾਇਣ ਸਿੰਘ ਚੌੜਾ ਨੂੰ ਸਨਮਾਨਿਤ ਕਰਨ ਦੀ ਕਹੀ ਗੱਲ
Punjab

ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ, ਨਰਾਇਣ ਸਿੰਘ ਚੌੜਾ ਨੂੰ ਸਨਮਾਨਿਤ ਕਰਨ ਦੀ ਕਹੀ ਗੱਲ

ਚੰਡੀਗੜ੍ਹ : ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਤੋਂ ਬਾਅਦ ਅਕਾਲੀ ਦਲ ਦੇ ਆਗੂਆਂ ਵੱਲੋਂ ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰੇ ਜਾਣ ‘ਤੇ ਵੀ ਵਿਵਾਦ ਖੜ੍ਹਾ ਹੋ ਗਿਆ ਹੈ। ਦਰਅਸਲ ਸੁਖਬੀਰ ਬਾਦਲ ‘ਤੇ ਫਾਇਰਿੰਗ ਕਰਨ ਤੋਂ ਬਾਅਦ ਪੁਲਿਸ ਨੇ ਨਰਾਇਣ ਚੌੜਾ ਨੂੰ ਹਿਰਾਸਤ ‘ਚ ਲੈ ਲਿਆ ਸੀ। ਹਾਲਾਂਕਿ ਅਕਾਲੀ ਦਲ ਦੇ ਸਮਰਥਕਾਂ ਨੇ ਪੁਲਿਸ ਦੀ ਭੀੜ ਵਿਚਕਾਰ ਜਾ ਕੇ ਨਰਾਇਣ ਚੌੜਾ ਦੀ ਪੱਗ ਲਾਹ ਕੇ ਹੇਠਾਂ ਸੁੱਟ ਦਿੱਤੀ।

ਜਦੋਂ ਨਰਾਇਣ ਚੌਧਰੀ ਦੀ ਪੱਗ ਉਤਾਰੀ ਗਈ ਤਾਂ ਉਨ੍ਹਾਂ ਦੇ ਪੁੱਤਰਾਂ ਅਤੇ ਅਕਾਲੀ ਦਲ ਵਿਰੋਧੀਆਂ ਨੇ ਵਿਰੋਧ ਦਰਜ ਕਰਵਾਇਆ। ਜਦੋਂਕਿ ਅਕਾਲੀ ਦਲ ਨੇ ਇਸ ਨੂੰ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪ੍ਰਤੀਕਰਮ ਕਰਾਰ ਦਿੰਦਿਆਂ ਕਿਹਾ ਕਿ ਇਸ ਨੂੰ ਮੁੱਦਾ ਨਾ ਬਣਾਇਆ ਜਾਵੇ।

ਦੂਜੇ ਨੇ ਭਾਜਪਾ ਆਗੂ ਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਨਰਾਇਣ ਚੌੜਾ ਦੀ ਹਿਮਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਨਰਾਇਣ ਚੌੜਾ ਨੂੰ ਸਨਮਾਨਿਤ ਕਰਨ ਦੀ ਗੱਲ ਕਹੀ ਹੈ। ਬਿੱਟੂ ਨੇ ਕਿਹਾ ਕਿ ਨਰਾਇਣ ਚੌੜਾ ਨੇ ਜੋ ਕਦਮ ਵੀ ਚੁੱਕਿਆ ਹੈ ਉਹ ਭਾਵਨਾਵਾਂ ’ਚ ਆ ਕੇ ਚੁੱਕਿਆ ਹੈ। ਇਸ ਲਈ ਅਕਾਲੀ ਦਲ ਨੂੰ ਨਰਾਇਣ ਚੌੜਾ ਨੂੰ ਸਨਮਾਨਿਤ ਕਰਨਾ ਚਾਹੀਦਾ ਹੈ ਜਿਸ ਤਰ੍ਹਾਂ ਉਹ ਬਾਕੀ ਹਮਲਾਵਰਾਂ ਨੂੰ ਸਨਮਾਨਿਤ ਕਰਦੇ ਹਨ।  ਬਿੱਟੂ ਨੇ ਕਿਹਾ ਅਕਾਲੀ ਨੂੰ ਨਰਾਇਣ ਚੌੜਾ ਦੀ ਫੋਟੇ ਲਾ ਕੇ ਸਨਮਾਨਿਤ ਕਰਨਾ ਚਾਹੀਦਾ ਹੈ।

 

 

 

Exit mobile version