The Khalas Tv Blog Punjab ਕੱਚੇ ਮੁਲਾਜ਼ਮਾਂ ਨੇ ਕੀਤੀ ਅਗਲੇ ਐਕਸ਼ਨ ਦੀ ਤਿਆਰੀ, ਨਵੀਂ ਸਰਕਾਰ ਨੂੰ ਦਿੱਤੀ ਚਿਤਾਵਨੀ
Punjab

ਕੱਚੇ ਮੁਲਾਜ਼ਮਾਂ ਨੇ ਕੀਤੀ ਅਗਲੇ ਐਕਸ਼ਨ ਦੀ ਤਿਆਰੀ, ਨਵੀਂ ਸਰਕਾਰ ਨੂੰ ਦਿੱਤੀ ਚਿਤਾਵਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ 11 ਤੋਂ 13 ਅਕਤੂਬਰ ਤੱਕ ਮੁੜ ਸੂਬਾ ਪੱਧਰੀ ਹੜਤਾਲ ਕੀਤੀ ਜਾਵੇਗੀ। ਕੱਲ੍ਹ 2 ਘੰਟਿਆਂ ਲਈ ਪੰਜਾਬ ਦੇ ਸਾਰੇ ਬਸ ਅੱਡੇ ਬੰਦ ਕੀਤੇ ਜਾਣਗੇ। ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ 27 ਸਤੰਬਰ ਨੂੰ ਯੂਨੀਅਨ ਵੱਲੋਂ ਸਾਰੇ ਸ਼ਹਿਰਾਂ ਵਿੱਚ ਧਰਨਿਆਂ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ ਅਤੇ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਜ਼ਿਲ੍ਹਾ ਪੱਧਰ ‘ਤੇ ਮਨਾਉਣ ਤੋਂ ਬਾਅਦ ਵਰਕਰਾਂ ਨੂੰ ਲਾਮਬੰਦ ਕਰਨ ਲਈ 6 ਅਕਤੂਬਰ ਨੂੰ ਗੇਟ ਰੈਲੀਆ ਕਰਕੇ 11-12-13 ਅਕਤੂਬਰ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ 12 ਅਕਤੂਬਰ ਨੂੰ ਨਵੇਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਅਤੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ। ਜੇਕਰ ਫਿਰ ਵੀ ਸਰਕਾਰ ਨੇ ਮਸਲੇ ਨੂੰ ਹੱਲ ਨਾ ਕੀਤਾ ਤਾਂ ਯੂਨੀਅਨ ਵੱਲੋਂ ਅਣਮਿੱਥੇ ਸਮੇਂ ਦੀ ਹੜਤਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨਾਲ 14 ਸਤੰਬਰ ਨੂੰ ਕੀਤੇ ਫੈਸਲੇ ਲਾਗੂ ਕਰਨ ਵਿੱਚ ਟਾਲਾ ਵੱਟ ਰਹੀ ਹੈ। ਉਨ੍ਹਾਂ ਕਿ ਹੁਣ ਨਵੇਂ ਮੁੱਖ ਮੰਤਰੀ ਨਾਲ ਮੀਟਿੰਗ ਦੀ ਮੰਗ ਕੀਤੀ ਗਈ ਹੈ ਤਾਂ ਜੋ ਰਹਿੰਦੀਆਂ ਮੰਗਾਂ ਮਨਵਾਈਆਂ ਜਾ ਸਕਣ ਤੇ ਮੰਨੀਆਂ ਮੰਗਾਂ ਲਾਗੂ ਕੀਤੀਆਂ ਜਾ ਸਕਣ।

Exit mobile version