The Khalas Tv Blog Punjab ਰਿਆਤ ਬਾਹਰਾ ਯੂਨੀਵਰਸਿਟੀ ਨੇ L & T ਐਜੂਟੈਕ ਨਾਲ ਕੀਤਾ ਸਮਝੌਤਾ
Punjab

ਰਿਆਤ ਬਾਹਰਾ ਯੂਨੀਵਰਸਿਟੀ ਨੇ L & T ਐਜੂਟੈਕ ਨਾਲ ਕੀਤਾ ਸਮਝੌਤਾ

‘ਦ ਖ਼ਾਲਸ ਬਿਊਰੋ :- ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਦੀ ਰੁਜ਼ਗਾਰਯੋਗਤਾ ਨੂੰ ਵਧਾਉਣ ਲਈ ਐੱਲ ਐਂਡ ਟੀ ਐਜੂਟੈਕ ਨਾਲ ਸਮਝੌਤਾ ਕੀਤਾ ਗਿਆ ਹੈ। ਯੂਨੀਵਰਸਿਟੀ ਵੱਲੋਂ ਪਹਿਲੇ ਸਮੈਸਟਰ ਤੋਂ ਸ਼ੁਰੂ ਹੋਣ ਵਾਲੇ ਮੌਜੂਦਾ ਅਕਾਦਮਿਕ ਸੈਸ਼ਨ ਲਈ ਇਸ ਸਮਝੌਤੇ ਉੱਤੇ ਦਸਤਖ਼ਤ ਕੀਤੇ ਗਏ ਹਨ। ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਕਿਹਾ ਕਿ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟਜ਼ ਦੀ ਵਿਲੱਖਣ ਵਿਸ਼ੇਸ਼ਤਾ ਆਪਣੇ ਵਿਦਿਆਰਥੀਆਂ ਨੂੰ ਆਪਣੇ ਅਕਾਦਮਿਕ ਕੋਰਸ ਪਾਸ ਕਰਨ ਤੋਂ ਪਹਿਲਾਂ ਹੀ ਰੁਜ਼ਗਾਰ ਲਈ ਤਿਆਰ ਕਰਨ ਦੀ ਵਚਨਬੱਧਤਾ ਹੈ। ਉਨ੍ਹਾਂ ਨੇ ਕਿਹਾ ਕਿ ਯੂਨੀਵਰਸਿਟੀ ਵਿਦਿਆਰਤੀਆਂ ਨੂੰ ਐਲ ਐਂਡ ਟੀ ਐਜੂਟੈਕ ਮਾਹਿਰਾਂ ਵੱਲੋਂ ਤਿਆਰ ਕੀਤੇ ਗਏ ਕੋਰਸਾਂ ਤੋਂ ਬਹੁਤ ਲਾਭ ਹੋਵੇਗਾ।

ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.ਪਰਵਿੰਦਰ ਸਿੰਘ ਨੇ ਕਿਹਾ ਕਿ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.ਪਰਵਿੰਦਰ ਸਿੰਘ ਨੇ ਕਿਹਾ ਕਿ ਰਿਆਤ ਬਾਹਰਾ ਗਰੁੱਪ ਨੇ ਪਹਿਲਾਂ ਵੀ ਪ੍ਰਮੁੱਖ ਕੰਪਨੀਆਂ ਨਾਲ ਕਈ ਸਮਝੌਤਿਆਂ ਉੱਤੇ ਦਸਤਖ਼ਤ ਕੀਤੇ ਹਨ।

Exit mobile version