ਭਾਰਤੀ ਰਿਜ਼ਰਵ ਬੈਂਕ (RBI) ਨੇ ਕੋਟਕ ਮਹਿੰਦਰਾ ਬੈਂਕ (Kotak Mahindra Bank) ਨੂੰ ਵੱਡਾ ਝਟਕਾ ਦਿੱਤਾ ਹੈ। ਭਾਰਤੀ ਰਿਜ਼ਰਵ ਬੈਂਕ ਨੇ ਕੋਟਕ ਮਹਿੰਦਰਾ ਬੈਂਕ ‘ਤੇ ਆਨਲਾਈਨ ਅਤੇ ਮੋਬਾਈਲ ਬੈਂਕਿੰਗ ਰਾਹੀਂ ਨਵੇਂ ਕ੍ਰੈਡਿਟ ਕਾਰਡ ਜਾਰੀ ਕਰਨ ‘ਤੇ ਰੋਕ ਲਗਾ ਦਿੱਤੀ ਹੈ।
ਭਾਰਤੀ ਰਿਜ਼ਰਵ ਬੈਂਕ ਨੇ ਸਖ਼ਤੀ ਕਰਦਿਆਂ ਕੋਟਕ ਮਹਿੰਦਰਾ ਬੈਂਕ ਉੱਤੇ ਨਵੇਂ ਗਾਹਕਾਂ ਨੂੰ ਆਨਲਾਈਨ ਜੋੜਨ ‘ਤੇ ਵੀ ਰੋਕ ਲਗਾ ਦਿੱਤੀ ਹੈ। ਨਿੱਜੀ ਖੇਤਰ ਦੇ ਇਸ ਬੈਂਕ ਲਈ ਇਹ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਭਾਰਤੀ ਰਿਜ਼ਰਵ ਬੈਂਕ ਨੇ ਬੁੱਧਵਾਰ ਨੂੰ ਇਹ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਆਨਲਾਈਨ ਅਤੇ ਮੋਬਾਈਲ ਬੈਂਕਿੰਗ ਰਾਹੀਂ ਨਵੇਂ ਗਾਹਕਾਂ ਨੂੰ ਜੋੜਨ ਦਾ ਕੰਮ ਵੀ ਤੁਰੰਤ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।
ਭਾਰਤੀ ਰਿਜ਼ਰਵ ਬੈਂਕ ਨੂੰ ਬੈਂਕ ਦੇ ਆਈਟੀ ਜੋਖਮ ਪ੍ਰਬੰਧਨ, ਸੂਚਨਾ ਸੁਰੱਖਿਆ ਸੰਚਾਲਨ ਅਤੇ ਆਈਟੀ ਪ੍ਰਣਾਲੀ ਵਿੱਚ ਕਮੀਆਂ ਮਿਲੀਆਂ ਸਨ। ਆਰਬੀਆਈ ਵੱਲੋਂ ਇਸ ਉੱਤੇ ਜਵਾਬ ਦਾਖਲ ਕਰਨ ਨੂੰ ਵੀ ਕਿਹਾ ਸੀ ਪਰ ਆਰਬੀਆਈ ਨੂੰ ਕੋਟਕ ਮਹਿੰਦਰਾ ਬੈਂਕ ਦਾ ਜਵਾਬ ਸੰਤੁਸ਼ਟੀਜਨਕ ਨਹੀਂ ਲੱਗਿਆ ਸੀ, ਜਿਸ ਕਰਕੇ ਜਾਂਚ ਤੋਂ ਬਾਅਦ ਆਰਬੀਆਈ ਨੇ ਇਹ ਕਾਰਵਾਈ ਕੀਤੀ ਹੈ