‘ਦ ਖ਼ਾਲਸ ਬਿਊਰੋ : ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ 11 ਦਸੰਬਰ ਨੂੰ ਸਿੰਘੂ ਬਾਰਡਰ ਉੱਤੇ ਪਹੁੰਚਣ ਦਾ ਸੱਦਾ ਦਿੱਤਾ ਹੈ। 11 ਦਸੰਬਰ ਨੂੰ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵੱਲੋਂ ਸਿੰਘੂ ਬਾਰਡਰ ਉੱਤੇ ਸ਼ਹੀਦ ਕਿਸਾਨਾਂ ਨੂੰ ਸਮਰਪਿਤ ਇੱਕ ਮਹਾਂ ਪੰਚਾਇਤ ਕਰਵਾਈ ਜਾ ਰਹੀ ਹੈ। ਡੱਲੇਵਾਲ ਨੇ ਸਾਰੇ ਕਿਸਾਨਾਂ, ਮਜ਼ਦੂਰਾਂ, ਆਮ ਲੋਕਾਂ ਨੂੰ ਵੱਧ ਤੋਂ ਵੱਧ ਸਿੰਘੂ ਬਾਰਡਰ ਉੱਤੇ ਪਹੁੰਚ ਕੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਦੀ ਅਪੀਲ ਕੀਤੀ। ਸਵੇਰੇ 11:30 ਵਜੇ ਤੋਂ ਲੈ ਕੇ ਸ਼ਾਮ ਕਰੀਬ 4 ਵਜੇ ਤੱਕ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ। ਉਸ ਤੋਂ ਬਾਅਦ ਭਾਰਤ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।

Related Post
India, International, Punjab, Sports
ਪਾਵਰ ਸਲੈਪ ਮੁਕਾਬਲਾ ਜਿੱਤਣ ਵਾਲਾ ਪਹਿਲਾ ਸਿੱਖ: ਜੁਝਾਰ ਸਿੰਘ
October 26, 2025
