ਚੰਡੀਗੜ੍ਹ : ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੇ ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਸੁਨੀਲ ਜਾਖੜ ਨੇ ਅੰਕੜੇ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਨੂੰ ਅੱਜ ਸਿਰਫ਼ 12.24 MAF ਹੀ ਪਾਣੀ ਮਿਲ ਰਿਹਾ। ਜਦੋਂਕਿ ਹਰਿਆਣਾ ਨੂੰ SYL ਤੋਂ ਬਿਨਾਂ ਪਹਿਲਾਂ ਹੀ ਪੰਜਾਬ ਤੋਂ ਜ਼ਿਆਦਾ, 13.30 MAF ਪਾਣੀ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਗਵੰਤ ਮਾਨ ਜੀ ਪੰਜਾਬ ਜਵਾਬ ਮੰਗਦਾ ਹੈ। ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ….
ਭਗਵੰਤ ਮਾਨ ਜੀ!
ਪੰਜਾਬ ਮੰਗਦਾ ਜਵਾਬ
ਪੰਜਾਬ ਨੂੰ ਅੱਜ ਸਿਰਫ਼ 12.24 MAF ਹੀ ਪਾਣੀ ਮਿਲ ਰਿਹਾ। ਜਦੋਂ ਕਿ ਹਰਿਆਣਾ ਨੂੰ SYL ਤੋਂ ਬਿਨਾਂ ਪਹਿਲਾਂ ਹੀ ਪੰਜਾਬ ਤੋਂ ਜ਼ਿਆਦਾ, 13.30 MAF ਪਾਣੀ ਮਿਲ ਰਿਹਾ ਹੈ। ਫਿਰ ਕਿਹੜਾ ਪਾਣੀ ਹਰਿਆਣੇ ਨੂੰ ਦੇਣ ਦੀ ਗੱਲ ਕਰ ਰਹੇ ਹਨ ਤੁਹਾਡੇ ਪੰਜਾਬ ਦੀਆਂ ਵੋਟਾਂ ਨਾਲ ਬਣੇ ਸਾਂਸਦ ਸੰਦੀਪ ਪਾਠਕ ਜੀ ?
ਅੰਕੜੇ ਪਹਿਲਾਂ ਖ਼ੁਦ ਵੀ ਪੜ੍ਹ ਲਿਆ ਕਰੋ ਤੇ ਇਨ੍ਹਾਂ ਨੂੰ ਵੀ ਪੜ੍ਹਾਓ।
ਭਗਵੰਤ ਮਾਨ ਜੀ!
ਪੰਜਾਬ ਮੰਗਦਾ ਜਵਾਬਪੰਜਾਬ ਨੂੰ ਅੱਜ ਸਿਰਫ਼ 12.24 MAF ਹੀ ਪਾਣੀ ਮਿਲ ਰਿਹਾ। ਜਦੋਂ ਕਿ ਹਰਿਆਣਾ ਨੂੰ SYL ਤੋਂ ਬਿਨਾਂ ਪਹਿਲਾਂ ਹੀ ਪੰਜਾਬ ਤੋਂ ਜ਼ਿਆਦਾ, 13.30 MAF ਪਾਣੀ ਮਿਲ ਰਿਹਾ ਹੈ।
ਫਿਰ ਕਿਹੜਾ ਪਾਣੀ ਹਰਿਆਣੇ ਨੂੰ ਦੇਣ ਦੀ ਗੱਲ ਕਰ ਰਹੇ ਹਨ ਤੁਹਾਡੇ ਪੰਜਾਬ ਦੀਆਂ ਵੋਟਾਂ ਨਾਲ ਬਣੇ ਸਾਂਸਦ ਸੰਦੀਪ ਪਾਠਕ ਜੀ ?ਅੰਕੜੇ… pic.twitter.com/8NKQhxD9lN
— Sunil Jakhar (@sunilkjakhar) October 19, 2023
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸੁਨੀਲ ਜਾਖੜ ਨੇ SYL ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨੇ ਸਾਧੇ ਸਨ। ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ SYL ਸਮੇਤ ਪੰਜਾਬ ਦੇ ਸਾਰੇ ਮੁੱਦਿਆਂ ‘ਤੇ ਵਿਰੋਧੀ ਪਾਰਟੀਆਂ ਨੂੰ ਡਿਬੇਟ ਦਾ ਸੱਦਾ ਦਿੱਤਾ ਹੋਇਆ ਹੈ। ਜਿਸ ਤੋਂ ਬਾਅਦ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੇ ਤਿੰਨ ਨਾਵਾਂ ਦੇ ਪੈਨਲ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵਾਲੇ ਵੱਖੋ- ਵੱਖ ਬਹਾਨੇ ਬਣਾ ਕੇ ਪੰਜਾਬ ਦੇ ਅਹਿਮ ਮੁੱਦਿਆਂ ‘ਤੇ ਬਹਿਸ ਕਰਨ ਤੋਂ ਭੱਜ ਰਹੇ ਹਨ ਅਤੇ ਵੱਖ-ਵੱਖ ਸ਼ਰਤਾਂ ਰੱਖ ਰਹੇ ਹਨ।
ਮਾਨ ਦੇ ਇਸ ਬਿਆਨ ‘ਤੇ ਪਲਟਵਾਰ ਕਰਦਿਆਂ ਸੁਨੀਲ ਜਾਖੜ ਨੇ ਮੁੱਖ ਮੰਤਰੀ ‘ਤੇ ਪੈਨਲ ਦੀ ਇਜਾਜ਼ਤ ਨਾ ਦੇਣ ਦੇ ਸੱਦੇ ਤੋਂ ਬਾਅਦ ਭੱਜਣ ਦਾ ਦੋਸ਼ ਲਗਾਇਆ ਸੀ। ਜਾਖੜ ਨੇ ਟਵੀਟ ਕਰਦਿਆਂ ਕਿਹਾ ਸੀ ਕਿ ਪੰਜਾਬ ਜਵਾਬ ਮੰਗ ਰਿਹਾ ਹੈ। ਮਾਨ ਸਾਹਿਬ, ਸੱਦਾ ਦੇ ਕੇ ਕਿਉਂ ਭੱਜ ਰਹੇ ਹੋ? ਜੇਕਰ ਉਹ ਨਹੀਂ ਚੱਲ ਰਹੇ ਤਾਂ ਫਿਰ ਇਨ੍ਹਾਂ ਨਾਵਾਂ (ਡਾ. ਧਰਮਵੀਰ ਗਾਂਧੀ, ਐੱਚ.ਐੱਸ. ਫੂਲਕਾ, ਕੰਵਰ ਸੰਧੂ) ਨੂੰ ਬਹਿਸ ਕਰਵਾਉਣ/ਨਿਗਰਾਨੀ ਕਰਨ ‘ਤੇ ਇਤਰਾਜ਼ ਕਿਉਂ ਹੈ? ਜੇਕਰ ਤੁਹਾਨੂੰ ਕੋਈ ਇਤਰਾਜ਼ ਨਹੀਂ ਹੈ ਤਾਂ ਸਹਿਮਤ ਹੋਵੋ, ਉਨ੍ਹਾਂ ਨੂੰ ਮਨਾਉਣਾ ਮੇਰੀ ਜ਼ਿੰਮੇਵਾਰੀ ਹੈ।