India Punjab

ਦੁਨੀਆ ਦਾ ਸਭ ਤੋਂ ਜ਼ਿੱਦੀ ਆਦਮੀ ਝੁਕਿਆ, ਚੜੂਨੀ ਨੇ ਦੱਸੀ ਮੋਰਚੇ ਦੀ ਅਸਲੀ ਜਿੱਤ

‘ਦ ਖ਼ਾਲਸ ਬਿਊਰੋ :- ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਵਾਲੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਦੁਨੀਆ ਦਾ ਸਭ ਤੋਂ ਵੱਡਾ ਜ਼ਿੱਦੀ ਆਦਮੀ ਝੁਕਿਆ ਹੈ। ਉਨ੍ਹਾਂ ਨੇ ਖੇਤੀ ਕਾਨੂੰਨ ਵਾਪਸ ਲਏ ਜਾਣ ਦੇ ਫੈਸਲੇ ਨੂੰ ਕਿਸਾਨ ਅੰਦੋਲਨ ਦੀ ਜਿੱਤ ਦੱਸਿਆ ਹੈ।

ਚੜੂਨੀ ਨੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਸਾਥੀਆਂ ਅਤੇ ਅੰਦੋਲਨਕਾਰੀ ਕਿਸਾਨਾਂ ਦੇ ਸੰਘਰਸ਼ ਦੀ ਸ਼ਲਾਘਾ ਕੀਤੀ। ਚੜੂਨੀ ਨੇ ਕਿਸਾਨਾਂ ਦੀ ਏਕਤਾ ਅਤੇ ਸਖਤ ਅੰਦੋਲਨ ਨੂੰ ਸਲਾਮ ਕਰਦਿਆਂ ਕਿਹਾ ਕਿ ਇਸ ਅੰਦੋਲਨ ਅੱਗੇ ਦੁਨੀਆ ਦੇ ਸਭ ਤੋਂ ਜਿੱਦੀ ਆਦਮੀ ਨੂੰ ਝੁਕਣਾ ਪਿਆ, ਜੋ ਅੰਦੋਲਨ ਦੀ ਅਸਲੀ ਜਿੱਤ ਹੈ। ਉਨ੍ਹਾਂ ਕਿਹਾ ਕਿ ਹੁਣ ਅਗਲਾ ਫੈਸਲਾ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਲਿਆ ਜਾਵੇਗਾ।

ਕਿਸਾਨ ਲੀਡਰ ਬਲਵੀਰ ਸਿੰਘ ਰਾਜੇਵਾਲ ਨੇ ਮੋਦੀ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ PM ਮੋਦੀ ਨੂੰ ਆਪਣੀ ਗਲਤੀ ਮੰਨਣੀ ਪਈ ਹੈ, ਦੇਰ ਆਏ ਦਰੁਸਤ ਆਏ।

ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਮੋਦੀ ਦੇ ਫੈਸਲੇ ਉੱਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸੰਸਦ ਵਿੱਚ ਖੇਤੀ ਕਾਨੂੰਨ ਰੱਦ ਹੋਣ ਦਾ ਇੰਤਜ਼ਾਰ ਹੈ।