Punjab

ਬਿਜਲੀ ਸਮਝੌਤੇ ਰੱਦ ਨਹੀਂ ਹੋ ਸਕਦੇ, ਕੈਪਟਨ ਨੇ ਦੱਸੀ ਆਹ ਵਜ੍ਹਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਸਮਝੌ‌ਤੇ ਰੱਦ ਨਾ ਹੋਣ ਦਾ ਦਾਅਵਾ ਕੀਤਾ ਹੈ। ਕੈਪਟਨ ਨੇ ਕਿਹਾ ਕਿ ਪੰਜਾਬ ਨੂੰ 14 ਹਜ਼ਾਰ ਮੈਗਾਵਾਟ ਬਿਜਲੀ ਦੀ ਲੋੜ ਹੈ ਅਤੇ ਅਸੀਂ ਬਿਜਲੀ ਖਰੀਦੇ ਬਿਨਾਂ ਪੰਜਾਬ ਦੇ ਲੋਕਾਂ ਦੀ ਮੰਗ ਪੂਰੀ ਨਹੀਂ ਕਰ ਸਕਦੇ। ਸਾਰੇ ਸਮਝੌਤੇ ਰੱਦ ਹੋਣ ‘ਤੇ ਅਸੀਂ ਇਹ ਸਾਰੀ ਬਿਜਲੀ ਕਿੱਥੋਂ ਖਰੀਦਾਂਗੇ। ਕੈਪਟਨ ਨੇ ਕਿਹਾ ਕਿ ਬਿਜਲੀ ਨਾਲ ਸਬੰਧਿਤ ਕੁੱਲ 122 ਸਮਝੌਤੇ ਕੀਤੇ ਗਏ ਹਨ ਅਤੇ ਇਨ੍ਹਾਂ ਸਾਰਿਆਂ ਨੂੰ ਰੱਦ ਨਹੀਂ ਕੀਤਾ ਜਾ ਸਕਦਾ। ਹਾਲਾਂਕਿ, ਕੈਪਟਨ ਨੇ ਅਜੇ ਇਹ ਸਪੱਸ਼ਟ ਨਹੀਂ ਕੀਤਾ ਕਿ ਕਿਹੜੇ ਬਿਜਲੀ ਸਮਝੌਤੇ ਰੱਦ ਹੋ ਸਕਦੇ ਹਨ ਅਤੇ ਕਿਹੜੇ ਬਿਜਲੀ ਸਮਝੌਤੇ ਨਹੀਂ ਰੱਦ ਹੋ ਸਕਦੇ।