Punjab

ਬਾਗੀ ਧੜੇ ਦੀ ਸੁਖਬੀਰ ਨੂੰ ਘੇਰਨ ਦੀ ਤਿਆਰੀ, 13 ਮੈਂਬਰੀ ਪ੍ਰਜੀਡੀਅਮ ਦਾ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ (SAD) ਦੇ ਬਾਗੀ ਧੜੇ ਵੱਲੋਂ 13 ਮੈਂਬਰੀ ਪ੍ਰਜੀਡੀਅਮ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਦੇ ਬਾਗੀ ਧੜੇ ਵੱਲੋਂ ਇਸ ਨੂੰ ਬਣਾਉਣ ਦਾ ਐਲਾਨ ਕੀਤਾ ਗਿਆ ਸੀ। ਇਹ 13 ਮੈਂਬਰੀ ਪ੍ਰਜੀਡੀਅਮ ਬਾਗੀ ਧੜੇ ਵੱਲੋਂ ਬਣਾਈ ਗਈ ਅਕਾਲੀ ਸੁਧਾਰ ਲਹਿਰ ਨੂੰ ਚਲਾਏਗੀ। ਇਸ ਵਿੱਚ ਸੁਰਜੀਤ ਸਿੰਘ ਰੱਖੜਾ, ਪਰਮਿੰਦਰ ਸਿੰਘ ਢੀਂਡਸਾ, ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾ, ਸੁੱਚਾ ਸਿੰਘ ਛੋਟੇਪੁਰ, ਭਾਈ ਮਨਜੀਤ ਸਿੰਘ, ਹਰਿੰਦਰ ਪਾਲ ਸਿੰਘ ਚੰਦੂਮਾਜਰਾ, ਗਗਨਜੀਤ ਸਿੰਘ ਬਰਨਾਲਾ, ਬੀਬੀ ਪਰਮਜੀਤ ਕੌਰ ਗੁਲਸ਼ਨ, ਬੀਬੀ ਕਿਰਨਜੀਤ ਕੌਰ, ਚਰਨਜੀਤ ਸਿੰਘ ਬਰਾੜ, ਬੀਬੀ ਪਰਮਜੀਤ ਕੌਰ ਲਾਡਰਾ ਅਤੇ ਹਰਿੰਦਰ ਪਾਲ ਸਿੰਘ ਟੌਹੜਾ ਨੂੰ ਥਾਂ ਦਿੱਤੀ ਗਈ ਹੈ।

ਦੱਸ ਦੇਈਏ ਕਿ ਅਕਾਲੀ ਦਲ ਦੇ ਬਾਗੀ ਧੜੇ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਅਕਾਲੀ ਦਲ ਨਾਲ ਸਿੱਖ ਭਾਈਚਾਰਾ ਦਿੱਲ ਤੋਂ ਹਮਦਰਦੀ ਰੱਖਦਾ ਹੈ। ਇਸ ਕਾਰਨ ਹੀ ਲੋਕ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੋਣ ਦਾ ਨਾਚੇ ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰੇ। 

ਇੱਥੇ ਦੱਸਣਾ ਜ਼ਰੂਰੀ ਹੈ ਕਿ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਅਕਾਲੀ ਲੀਡਰਾਂ ਨੇ ਵੱਖਰਾ ਧੜਾ ਕੇ ਸੁਖਬੀਰ ਬਾਦਲ ਤੋਂ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ। ਇਸ ਕਰਕੇ ਅਕਾਲੀ ਦਲ ਬਾਗੀ ਧੜੇ ਦੇ ਲੀਡਰ ਅਕਾਲੀ ਸੁਧਾਰ ਲਹਿਰ ਚਲਾ ਰਹੇ ਹਨ, ਜਿਸ ਨੂੰ ਇਹ 13 ਮੈਂਬਰੀ ਪ੍ਰਜੀਡੀਅਮ ਚਲਾਏਗੀ।

ਇਹ ਵੀ ਪੜ੍ਹੋ –      SGPC ਚੋਣ ਵੋਟਰ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 31 ਜੁਲਾਈ ਤੱਕ