ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਵਿਦੇਸ਼ੀ ਰਾਜ ਮੰਤਰੀ ਵੀ.ਮੁਰਲੀਧਰਨ ਨੇ ਅਫ਼ਗਾਨਿਸਤਾਨ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਏ ਪਾਵਨ ਸਰੂਪ ਪ੍ਰਾਪਤ ਕੀਤੇ। ਹਰਦੀਪ ਪੁਰੀ ਨੇ ਟਵਿੱਟਰ ‘ਤੇ ਕਿਹਾ ਕਿ ਕੁੱਝ ਸਮਾਂ ਪਹਿਲਾਂ ਕਾਬੁਲ ਤੋਂ ਦਿੱਲੀ ਆਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਪ੍ਰਾਪਤ ਕਰਨ ਅਤੇ ਉਨ੍ਹਾਂ ਨੂੰ ਮੱਥਾ ਟੇਕਣ ਦੀ ਬਖਸ਼ਿਸ਼ ਪ੍ਰਾਪਤ ਹੋਈ ਹੈ।