‘ਦ ਖ਼ਾਲਸ ਬਿਊਰੋ : ਕਈ ਦਿਨਾਂ ਦੇ ਇੰਤਜ਼ਾਰ ਮਗਰੋਂ ਆਖਰਕਾਰ ਚੋਣ ਕਮਿਸ਼ਨ ਨੇ ਸੰਯੁਕਤ ਸਮਾਜ ਮੋਰਚੇ ਨੂੰ ਮਾਨਤਾ ਦੇ ਦਿੱਤੀ ਹੈ ਤੇ ਮੋਰਚੇ ਦੀ ਇਕ ਪਾਰਟੀ ਵਜੋਂ ਰਜਿਸਟ੍ਰੇਸ਼ਨ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਮੋਹਾਲੀ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਰਵਨੀਤ ਸਿੰਘ ਬਰਾੜ ਨੇ ਟਵੀਟ ਕਰਕੇ ਦਿੱਤੀ ਹੈ। ਵਰਣਯੋਗ ਹੈ ਕਿ ਸੰਯੁਕਤ ਸਮਾਜ ਮੌਰਚੇ ਨੇ ਲਗਭਗ 100 ਤੋਂ ਉਪਰ ਉਮੀਦਵਾਰਾਂ ਨੂੰ ਟਿਕਟ ਦਿੱਤੀ ਸੀ ਪਰ ਪਾਰਟੀ ਨੂੰ ਮਾਨਤਾ ਨਾ ਮਿਲਣ ਤੇ ਸਭ ਨੇ ਆਜ਼ਾਦ ਚੋਣ ਲੜਨ ਦਾ ਫੈਸਲਾ ਲਿਆ ਹੈ।
