Punjab

‘ਸਿੱਧੂ ਨੂੰ ਮੰਤਰੀ ਬਣਾਉਣ ਲਈ ਪਾਕਿਸਤਾਨ ਤੋਂ ਸਿਫਾਰਸ਼’

‘ਦ ਖ਼ਾਲਸ ਬਿਊਰੋ : ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਹ ਮਲਾ ਕਰਦਿਆਂ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੇ ਕਰੀਬੀਆਂ ਨੇ ਉਨ੍ਹਾਂ ਕੋਲ ਸਿੱਧੂ ਨੂੰ ਮੰਤਰੀ ਬਣਾਉਣ ਲਈ ਸਿਫਾਰਸ਼ ਕੀਤੀ ਸੀ। ਇਸਦੇ ਨਾਲ ਹੀ ਕੈਪਟਨ ਨੇ ਇਹ ਦਾਅਵਾ ਕਰਦਿਆਂ ਕਿਹਾ ਕਿ ਨਵਜੋਤ ਸਿੱਧੂ ਦੇ ਕਰੀਬੀ ਦੋਸਤ ਇਮਰਾਨ ਖਾਨ ਨੇ ਉਨ੍ਹਾਂ ਨੂੰ ਫੋਨ ਉੱਤੇ ਮੈਸੇਜ ਭੇਜ ਕੇ ਸਿੱਧੂ ਨੂੰ ਮੰਤਰੀ ਬਣਾਉਣ ਲਈ ਲਿਖਤ ਸਿਫਾਰਸ਼ ਕੀਤੀ ਸੀ ।

ਇਸਦੇ ਨਾਲ ਹੀ ਕੈਪਟਨ ਨੇ ਕਿਹਾ ਮੈਂ ਕਦੇ ਨਾ ਇਮਰਾਨ ਖਾਨ ਨੂੰ ਮਿਲਿਆ ਸੀ ਅਤੇ ਨਾ ਹੀ ਮੈਂ ਉਨ੍ਹਾਂ ਨੂੰ ਜਾਣਦਾ ਸੀ, ਇਸ ਵਿਚ 2017 ਵਿਚ ਚੋਣਾਂ ਜਿੱਤਣ ਤੋਂ ਬਾਅਦ ਆਏ ਇਸ ਮੈਸੇਜ ਤੋਂ ਮੈਂ ਹੈਰਾਨ ਸੀ।ਕੈਪਟਨ ਨੇ ਦਾਅਵਾ ਕੀਤਾ ਹੈ ਕਿ ਇਹ ਜਾਣਕਾਰੀ ਉਨ੍ਹਾਂ ਪ੍ਰਿਅੰਕਾ ਗਾਂਧੀ ਨਾਲ ਵੀ ਸਾਂਝੀ ਕੀਤੀ ਸੀ।