The Khalas Tv Blog Punjab ਦੀਪ ਸਿੱਧੂ ਦੇ ਅਰਦਾਸ ਸਮਾਗਮ ‘ਚ ਰਿਕਾਰਡ ਤੋੜ ਹੋਇਆ ਇਕੱਠ
Punjab

ਦੀਪ ਸਿੱਧੂ ਦੇ ਅਰਦਾਸ ਸਮਾਗਮ ‘ਚ ਰਿਕਾਰਡ ਤੋੜ ਹੋਇਆ ਇਕੱਠ

‘ਦ ਖ਼ਾਲਸ ਬਿਊਰੋ : ਅਦਾਕਾਰ ਦੀਪ ਸਿੱਧੂ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਵਿੱਚ ਲੋਕ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਪਹੁੰਚੇ। ਲੱਖਾਂ ਦੀ ਗਿਣਤੀ ‘ਚ ਦੀਪ ਸਿੱਧੂ ਦੇ ਚਾਹੁੰਣ ਵਾਲੇ, ਕਿਸਾਨ ਤੇ ਵੱਖ-ਵੱਖ ਜਥੇਬੰਦੀਆਂ, ਕੀਰਤਨੀ ਜਥੇ ਅਤੇ ਢਾਡੀ ਜਥੇ ਦੀਪ ਸਿੱਧੂ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਲਈ ਪਹੁੰਚੇ। ਵੱਖ-ਵੱਖ ਸ਼ਖਸੀਅਤਾਂ ਨੇ ਦੀਪ ਸਿੱਧੂ ਨੂੰ ਸ਼ਰਧਾਂਜਲੀ ਭੇਟ ਕੀਤੀ। ਡਾ. ਸੁਖਪ੍ਰੀਤ ਸਿੰਘ ਓਧੋਕੇ ਨੇ ਦੀਪ ਸਿੱਧੂ ਨੂੰ ਸ਼ਰਧਾਜਲੀ ਭੇਂਟ ਕਰਦਿਆਂ ਕਿਹਾ ਕਿ ਦੀਪ ਸਿੱਧੂ ਇੱਕ ਇਮਾਨਦਾਰ ਅਤੇ ਸਾਫ ਅਕਸ ਦਾ ਮਾਲਿਕ ਸੀ। ਦੀਪ ਸਿੱਧੂ ਦੇ ਇਸ ਵਿਛੋੜੇ ਦਾ ਕੌਮ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਦੀਪ ਸਿੱਧੂ ਦੀ ਸੋਚ ਨੂੰ ਪੰਜਾਬ ਦੇ ਲੋਕਾਂ ਤੱਕ ਜਰੂਰ ਲੈ ਕੇ ਜਾਣਗੇ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਦੀਪ ਸਿੱਧੂ ਦੀ ਸੋਚ ‘ਤੇ ਪਹਿਰਾ ਦੇਣ ਅਤੇ ਅਪਣਾਉਣ ਦੀ ਅਪੀਲ ਕੀਤੀ।

ਅਜਮੇਰ ਸਿੰਘ ਨੇ ਦੀਪ ਸਿੱਧੂ ਨੂੰ ਸ਼ਰਧਾਜ਼ਲੀ ਭੇਂਟ ਕਰਦਿਆਂ ਕਿਹਾ ਕਿ ਦੀਪ ਸਿੱਧੂ ਦੀ ਸੋਚ ਅਤੇ ਵਿਚਾਰਧਾਰਾ ਕਦੇ ਵੀ ਖਤਮ ਨਹੀਂ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਦੀਪ ਸਿੱਧੂ ਨੇ ਜੋ ਕਿਸਾਨੀ ਅੰਦੋਲਨ ਲਈ ਕੀਤਾ, ਉਹ ਭੁੱਲ ਨਹੀਂ ਸਕਦੇ। ਉਨ੍ਹਾਂ ਨੇ ਕਿਹਾ ਕਿ ਦੀਪ ਸਿੱਧੂ ਸੰਤ ਭਿੰਡਰਾਂਵਾਲਿਆਂ ਦੇ ਨਾਲ ਤੁਲਨਾ ਕਰਨਾ ਵਾਜਿਬ ਨਹੀਂ ਹੈ। ਦੀਪ ਸਿੱਧੂ ਸਿਰਫ਼ ਉਨ੍ਹਾਂ ਦੀ ਸੋਚ ‘ਤੇ ਚੱਲਦਾ ਸੀ।

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਵੀ ਦੀਪ ਸਿੱਧੂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਨਾਂ ਨੇ ਕਿਹਾ ਕਿ ਦੀਪ ਸਿੱਧੂ ਦੇ ਸੰਸਾਰ ਵਿੱਚੋਂ ਜਾਣ ਨਾਲ ਸਿੱਖ ਕੌਮ ਨੂੰ ਨਹੀਂ ਸਗੋਂ ਸਮੁੱਚੇ ਭਾਰਤ ਨੂੰ ਘਾਟਾ ਪਿਆ ਹੈ। ਉਨ੍ਹਾਂ ਨੇ ਕਿਹਾ ਕਿ ਦੀਪ ਸਿੱਧੂ ਇੱਕ ਵਿਲੱਖਣ ਸੋਚ ਰੱਖਣ ਵਾਲਾ ਇਨਸਾਨ ਸੀ। ਦੀਪ ਸਿੱਧੂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲਿਆਂ ਦੀ ਸੋਚ ‘ਤੇ ਚੱਲ ਰਿਹਾ ਸੀ। ਉਨ੍ਹਾਂ ਨੇ ਕਿਹਾ ਕਿ ਦੀਪ ਸਿੱਧੂ ਵਰਗਾ ਸੂਝਵਾਨ ਆਗੂ ਕੌਮ ਨੂੰ ਬੜੇ ਭਾਗਾਂ ਨਾਲ ਮਿਲਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਦੀਪ ਸਿੱਧੂ ਦੀ ਸੋਚ ਨੂੰ ਅੱਗੇ ਲੈ ਕੇ ਜਾਣਗੇ ਅਤੇ ਜਦੋਂ ਵੀ ਕਿਸਾਨੀ ਅੰਦੋਲਨ ਨੂੰ ਯਾਦ ਕੀਤਾ ਜਾਵੇਗਾ, ਉਦੋਂ ਦੀਪ ਸਿੱਧੂ ਦਾ ਨਾਮ ਸਭ ਤੋਂ ਪਹਿਲਾਂ ਲਿਆ ਜਾਵੇਗਾ।

ਭਾਈ ਬਲਜੀਤ ਸਿੰਘ ਖਾਲਸਾ ਨੇ ਵੀ ਦੀਪ ਸਿੱਧੂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਦੀਪ ਸਿੱਧੂ ਉਹ ਯੋਧਾ ਸੀ, ਜੋ ਸੁੱਤੀ ਹੋਈ ਸਿੱਖ ਕੌਮ ਨੂੰ ਜਗਾਉਂਦਾ ਹੋਇਆ ਖੁਦ ਹੀ ਦੁਨੀਆ ਨੂੰ ਅਲਵਿਦਾ ਕਹਿ ਗਿਆ। ਉਨ੍ਹਾਂ ਨੇ ਕਿਹਾ ਕਿ ਦੀਪ ਸਿੱਧੂ ਨੂੰ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ। ਉਨ੍ਹਾਂ ਨੇ ਤਿਹਾੜ ਜੇਲ੍ਹ ਵਿੱਚ ਬੰਦ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਭੇਜੇ ਸੁਨੇਹੇ ਨੂੰ ਸੰਗਤਾਂ ਵਿੱਚ ਪੜ੍ਹ ਕੇ ਸੁਣਾਇਆ।

Exit mobile version