ਬਿਉਰੋ ਰਿਪੋਰਟ – ਪੰਜਾਬ ਪੁਲਿਸ ‘ਚ ਨਵੀਆਂ ਭਰਤੀਆਂ ਦਾ ਐਲਾਨ ਹੋ ਗਿਆ ਹੈ। ਪੰਜਾਬ ਪੁਲਿਸ ਨੇ 1746 ਕਾਂਸਟੇਬਲ ਅਸਾਮੀਆਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਭਰਤੀਆਂ ਲਈ ਆਨਲਾਈਨ ਪ੍ਰਕਿਰਿਆ 21 ਫਰਵਰੀ ਤੋਂ ਸ਼ੁਰੂ ਹੋ ਰਹੀ ਹੈ ਤੇ 13 ਮਾਰਚ ਤੱਕ ਰਾਤ 11.55 ਵਜੇ ਤੱਕ ਜਾਰੀ ਰਹੇਗੀ। ਨੌਜਵਾਨਾਂ ਨੂੰ ਭਰਤੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਇੱਕ ਹੈਲਪ ਡੈਸਕ ਵੀ ਸਥਾਪਤ ਕੀਤਾ ਗਿਆ ਹੈ। ਹੈਲਪ ਡੈਸਕ ਲਈ ਲੋਕਾਂ ਨੂੰ 022 -61306265 ਨੰਬਰ ‘ਤੇ ਕਾਲ ਕਰਨੀ ਪਵੇਗੀ। ਇਨ੍ਹਾਂ ਅਸਾਮੀਆਂ ਲਈ ਪੰਜਾਬ ਤੋਂ ਬਾਹਰੀ ਵਿਅਕਤੀ ਵੀ ਅਪਲਾਈ ਕਰ ਸਕਦੇ ਹਨ। ਇਸ ਲਈ ਉਮੀਦਵਾਰਾਂ ਦੀ ਉਮਰ 18 ਸਾਲ ਤੋਂ ਲੈ ਕੇ ਵੱਧ ਤੋਂ ਵੱਧ 28 ਸਾਲ ਰੱਖੀ ਗਈ ਹੈ।
ਇਹ ਵੀ ਪੜ੍ਹੋ – ਸੱਜਣ ਕੁਮਾਰ ਦੋਸ਼ੀ ਕਰਾਰ