Punjab

ਪੰਜਾਬ ਦੇ 16 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਰੈੱਡ ਅਲਰਟ, ਸਮਰਾਲਾ ਰਿਹਾ ਸਭ ਤੋਂ ਗਰਮ

ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਇਸ ਹਫਤੇ ਵੀ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਕੱਲ੍ਹ (ਮੰਗਲਵਾਰ) ਤੋਂ ਵੀ ਇੱਥੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਅੱਜ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਰੈੱਡ ਹੀਟ ਅਲਰਟ ਜਾਰੀ ਕੀਤਾ ਗਿਆ ਹੈ ਅਤੇ 7 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕੱਲ੍ਹ ਦੇ ਮੁਕਾਬਲੇ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਇਨ੍ਹਾਂ ਦਿਨਾਂ ਸੂਬੇ ‘ਚ ਤਾਪਮਾਨ ਆਮ ਦਿਨਾਂ ਨਾਲੋਂ 7.2 ਡਿਗਰੀ ਵੱਧ ਹੈ। ਸਮਰਾਲਾ ਸਭ ਤੋਂ ਗਰਮ ਰਿਹਾ। ਉੱਥੇ ਤਾਪਮਾਨ 47.2 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਜੂਨ ‘ਚ ਆਮ ਨਾਲੋਂ 87 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। 1 ਜੂਨ ਤੋਂ 16 ਜੂਨ ਤੱਕ 2.3 ਮਿਲੀਮੀਟਰ ਬਾਰਿਸ਼ ਹੋਈ ਹੈ।

ਸੂਬੇ ਦੇ ਜਿਨ੍ਹਾਂ 16 ਜ਼ਿਲ੍ਹਿਆਂ ਵਿੱਚ ਅੱਜ ਗਰਮੀ ਅਤੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਸ਼ਾਮਲ ਹਨ। ਜਦਕਿ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ ਅਤੇ ਫਤਿਹਗੜ੍ਹ ਸਾਹਿਬ ਲਈ ਯੈਲੋ ਅਲਰਟ ਰਹੇਗਾ। ਮੌਸਮ ਵਿਭਾਗ ਨੇ ਅੰਮ੍ਰਿਤਸਰ, ਪਟਿਆਲਾ ਅਤੇ ਲੁਧਿਆਣਾ ਵਿੱਚ ਸਖ਼ਤ ਗਰਮੀ ਪੈਣ ਦੀ ਸੂਚਨਾ ਦਿੱਤੀ ਹੈ।

15 ਜ਼ਿਲ੍ਹਿਆਂ ਵਿੱਚ ਤਾਪਮਾਨ 45 ਡਿਗਰੀ ਤੋਂ ਪਾਰ

15 ਜ਼ਿਲ੍ਹਿਆਂ ਵਿੱਚ ਤਾਪਮਾਨ 45 ਡਿਗਰੀ ਤੋਂ ਉਪਰ ਹੈ। ਇਸ ਦੌਰਾਨ ਅੰਮ੍ਰਿਤਸਰ 45.8 ਡਿਗਰੀ, ਲੁਧਿਆਣਾ 44.6 ਡਿਗਰੀ, ਪਟਿਆਲਾ 45.5, ਪਠਾਨਕੋਟ 46.0, ਐਸ.ਬੀ.ਐਸ.ਨਗਰ 43.4 ਡਿਗਰੀ, ਬਠਿੰਡਾ 46.3 ਡਿਗਰੀ, ਫ਼ਤਹਿਗੜ੍ਹ ਸਾਹਿਬ 44.9 ਡਿਗਰੀ, ਫ਼ਿਰਾਜ਼ਪੁਰ 44.3, ਜਲੰਧਰ 49 ਡਿਗਰੀ, ਸਮਰਾਲਾ 42 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ erature ਕੀਤਾ ਗਿਆ ਹੈ ਮੁਹਾਲੀ ਵਿੱਚ 44.2 ਡਿਗਰੀ, ਰਾਪੜ ਵਿੱਚ 43.7 ਡਿਗਰੀ, ਰੂਪਨਗਰ ਵਿੱਚ 43.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਸਿਹਤ ਵਿਭਾਗ ਨੇ ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਅਨੁਸਾਰ ਗਰਮੀ ਤੋਂ ਬਚਣ ਲਈ ਵੱਧ ਤੋਂ ਵੱਧ ਪਾਣੀ ਪੀਣਾ ਚਾਹੀਦਾ ਹੈ। ਜੇਕਰ ਤੁਸੀਂ ਦਿਲ, ਗੁਰਦੇ ਜਾਂ ਜਿਗਰ ਦੀਆਂ ਬਿਮਾਰੀਆਂ ਤੋਂ ਪੀੜਤ ਹੋ ਅਤੇ ਪਾਣੀ ਘੱਟ ਪੀਓ। ਅਜਿਹੇ ਲੋਕਾਂ ਨੂੰ ਡਾਕਟਰ ਦੀ ਸਲਾਹ ਤੋਂ ਬਾਅਦ ਤਰਲ ਪਦਾਰਥ ਵਧਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ।

ਇਸੇ ਤਰ੍ਹਾਂ ਘਰ ਵਿੱਚ ਤਿਆਰ ਕੀਤੇ ਗਏ ਤਰਲ ਪਦਾਰਥ ਜਿਵੇਂ ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਆਦਿ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਬਾਹਰ ਜਾਣ ਸਮੇਂ ਹਮੇਸ਼ਾ ਹਲਕੇ ਰੰਗ ਦੇ ਕੱਪੜੇ ਪਹਿਨੋ। ਘਰ ਤੋਂ ਬਾਹਰ ਨਿਕਲਦੇ ਸਮੇਂ ਸਿਰ ਅਤੇ ਹੱਥਾਂ ਨੂੰ ਚੰਗੀ ਤਰ੍ਹਾਂ ਢੱਕਣਾ ਚਾਹੀਦਾ ਹੈ। ਟੋਪੀ ਅਤੇ ਛੱਤਰੀ ਦੀ ਵਰਤੋਂ ਕਰਨੀ ਚਾਹੀਦੀ ਹੈ। ਅੱਖਾਂ ਦੀ ਸੁਰੱਖਿਆ ਲਈ ਐਨਕਾਂ ਅਤੇ ਚਮੜੀ ਦੀ ਸੁਰੱਖਿਆ ਲਈ ਸਨਸਕ੍ਰੀਨ ਦੀ ਵਰਤੋਂ ਕਰੋ।

ਇਹ ਵੀ ਪੜ੍ਹੋ – ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਅੱਜ ਵੀ ਮੁਫ਼ਤ, ਕਿਸਾਨਾਂ ਦੇ ਧਰਨੇ ਦਾ ਦੂਜਾ ਦਿਨ, ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਨਗੇ