The Khalas Tv Blog Punjab ਚੰਡੀਗੜ੍ਹ ‘ਚ ਹੀਟ ਵੇਵ ਦਾ ਰੈੱਡ ਅਲਰਟ, ਤਾਪਮਾਨ 44 ਡਿਗਰੀ ਸੈਲਸੀਅਸ ਤੋਂ ਪਾਰ
Punjab

ਚੰਡੀਗੜ੍ਹ ‘ਚ ਹੀਟ ਵੇਵ ਦਾ ਰੈੱਡ ਅਲਰਟ, ਤਾਪਮਾਨ 44 ਡਿਗਰੀ ਸੈਲਸੀਅਸ ਤੋਂ ਪਾਰ

ਚੰਡੀਗੜ੍ਹ : ਤਾਪਮਾਨ ਨੂੰ ਦੇਖਦੇ ਹੋਏ ਚੰਡੀਗੜ੍ਹ ‘ਚ ਮੌਸਮ ਵਿਭਾਗ ਨੇ ਅੱਜ ਰੈੱਡ ਅਲਰਟ ਜਾਰੀ ਕੀਤਾ ਹੈ। ਅੱਗੇ ਵੀ ਹੀਟਵੇਵ ਅਲਰਟ ਹੈ। ਪਰ 20 ਜੂਨ ਨੂੰ ਪ੍ਰੀ-ਮਾਨਸੂਨ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਤਾਪਮਾਨ ‘ਚ ਕੁਝ ਗਿਰਾਵਟ ਆਵੇਗੀ। ਫਿਲਹਾਲ ਤਾਪਮਾਨ 44 ਡਿਗਰੀ ਸੈਲਸੀਅਸ ਤੋਂ ਉੱਪਰ ਹੈ। ਇਸ ਕਾਰਨ ਹਵਾ ਵਿੱਚ ਨਮੀ ਵੱਧ ਤੋਂ ਵੱਧ 47% ਅਤੇ ਘੱਟ ਤੋਂ ਘੱਟ 20% ਹੈ। ਜਿਸ ਕਾਰਨ ਗਰਮੀ ਜ਼ਿਆਦਾ ਮਹਿਸੂਸ ਕੀਤੀ ਜਾ ਰਹੀ ਹੈ। ਮੀਂਹ ਤੋਂ ਬਾਅਦ ਨਮੀ ਵਧੇਗੀ ਅਤੇ ਲੋਕਾਂ ਨੂੰ ਕੁਝ ਰਾਹਤ ਮਿਲੇਗੀ।

ਮੌਸਮ ਵਿਭਾਗ ਅਨੁਸਾਰ ਬੀਤੀ ਰਾਤ ਦਾ ਘੱਟੋ-ਘੱਟ ਤਾਪਮਾਨ 31.3 ਡਿਗਰੀ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 5 ਡਿਗਰੀ ਵੱਧ ਹੈ। ਇਹ ਜੂਨ ਮਹੀਨੇ ਦਾ ਹੁਣ ਤੱਕ ਦਾ ਸਭ ਤੋਂ ਵੱਧ ਘੱਟੋ-ਘੱਟ ਤਾਪਮਾਨ ਰਿਹਾ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਕੁਝ ਦਿਨਾਂ ‘ਚ ਰਾਤ ਦਾ ਤਾਪਮਾਨ 32 ਤੋਂ 33 ਡਿਗਰੀ ਤੱਕ ਥੋੜ੍ਹਾ ਵੱਧ ਸਕਦਾ ਹੈ। ਜੇਕਰ ਪ੍ਰੀ-ਮੌਨਸੂਨ ਬਾਰਸ਼ ਆਉਂਦੀ ਹੈ ਤਾਂ ਇਸ ਤਾਪਮਾਨ ‘ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੇਗੀ। ਪਰ ਉਦੋਂ ਤੱਕ ਕਿਸੇ ਤਰ੍ਹਾਂ ਦੀ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਅਨੁਸਾਰ ਐਤਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 44.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 8 ਡਿਗਰੀ ਸੈਲਸੀਅਸ ਵੱਧ ਰਿਹਾ ਹੈ। ਤਾਪਮਾਨ ਆਮ ਨਾਲੋਂ 8 ਡਿਗਰੀ ਸੈਲਸੀਅਸ ਵੱਧ ਹੋਣਾ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ।

ਘੱਟੋ-ਘੱਟ ਤਾਪਮਾਨ 31.3 ਡਿਗਰੀ ਦਰਜ ਕੀਤਾ ਗਿਆ ਹੈ। ਇਹ ਵੀ ਆਮ ਨਾਲੋਂ 5 ਡਿਗਰੀ ਸੈਲਸੀਅਸ ਵੱਧ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਦਿਨ ਦੇ ਨਾਲ-ਨਾਲ ਰਾਤ ਨੂੰ ਵੀ ਚੰਡੀਗੜ੍ਹ ‘ਚ ਗਰਮੀ ਨੇ ਕਹਿਰ ਮਚਾਇਆ ਹੋਇਆ ਹੈ।

ਇਹ ਵੀ ਪੜ੍ਹੋ – ਅਟਾਰੀ-ਵਾਹਗਾ ਸਰਹੱਦ ’ਤੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ

Exit mobile version