‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- 26 ਜਨਵਰੀ ਨੂੰ ਲਾਲ ਕਿਲ੍ਹੇ ਵਿੱਚ ਵਾਪਰੀ ਘਟਨਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਿੱਚ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਚਾਰਜਸ਼ੀਟ ਵਿੱਚ ਅਦਾਕਾਰ ਦੀਪ ਸਿੱਧੂ ਸਮੇਤ 17 ਲੋਕਾਂ ਦੇ ਨਾਂ ਦਰਜ ਹਨ। ਵਾਵ ਕਿਲ੍ਹੇ ‘ਤੇ ਵਾਪਰੀ ਘਟਨਾ ਨੂੰ ਲੈ ਕੇ ਅਲੱਗ-ਅਲੱਗ ਥਾਣਿਆਂ ਵਿੱਚ 38 ਮਾਮਲੇ ਦਰਜ ਹਨ। ਦਿੱਲੀ ਪੁਲਿਸ ਨੇ ਮਾਮਲੇ ਸਬੰਧੀ ਇਹ ਆਪਣੀ ਪਹਿਲੀ ਚਾਰਜਸ਼ੀਟ ਨੂੰ ਅਦਾਲਤ ਵਿੱਚ ਦਾਇਰ ਕੀਤਾ ਹੈ।
ਲਾਲ ਕਿਲ੍ਹਾ ਘਟਨਾ : ਦਿੱਲੀ ਪੁਲਿਸ ਵੱਲੋਂ ਪਹਿਲੀ ਚਾਰਜਸ਼ੀਟ ਦਾਇਰ
