India

5 ਲੱਖ ਦੀ ਰਿਸ਼ਵਤ ਲੈਂਦਾ ਰੰਗੇ ਹੱਥੀ ਮੈਡੀਕਲ ਅਫਸਰ ਕਾਬੂ

ਪਾਣੀਪਤ: ਹਰਿਆਣਾ ਦੇ ਪਾਣੀਪਤ ਵਿੱਚ ਇੱਕ ਸਰਕਾਰੀ ਅਧਿਕਾਰੀ ਨੂੰ ਰਿਸ਼ਵਤ ਲੈਂਦਿਆਂ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਨੂੰ ਪੰਜ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਇਹ ਤਾਜ਼ਾ ਮਾਮਲਾ ਰੇਲਵੇ ਨਾਲ ਸਬੰਧਤ ਹੈ, ਜਿੱਥੇ ਮੈਡੀਕਲ ਅਫਸਰ ਮਰੀਜ਼ਾਂ ਨੂੰ ਰੈਫਰ ਕਰਾਉਣ ਅਤੇ ਬਿੱਲ ਪਾਸ ਕਰਵਾਉਣ ਲਈ ਰੇਲਵੇ ਮੁਲਾਜ਼ਮਾਂ ਤੋਂ ਮੋਟੀ ਰਕਮ ਵਸੂਲਦਾ ਸੀ ਪਰ ਇਸ ਵਾਰ ਅਧਿਕਾਰੀ ਪਾਣੀਪਤ ਦੀ ਐਂਟੀ ਕੁਰਪਸ਼ਨ ਬਿਊਰੋ ਦੇ ਹੱਥੇ ਚੜ੍ਹ ਗਿਆ। ਮੁਲਜ਼ਮ ਦੀ ਪਛਾਣ ਰੋਹਿਤ ਕੁੰਡੂ ਵਜੋਂ ਹੋਈ ਹੈ। ਮੁਲਜ਼ਮ ਨੂੰ ਮੰਗਲਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਫਿਲਹਾਲ ਪੁਲਿਸ ਮਾਮਲਾ ਦਰਜ ਕਰ ਕੇ ਪੁੱਛਗਿੱਛ ਕਰਨ ‘ਚ ਜੁਟੀ ਹੈ।

ਹਰਿਆਣਾ ਐਂਟੀ ਕੁਰਪਸ਼ਨ ਬਿਊਰੋ ਦੀ ਟੀਮ ਨੇ ਰੇਲਵੇ ਮੈਡੀਕਲ ਅਫਸਰ ਨੂੰ 5 ਲੱਖ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਮਰੀਜ਼ਾਂ ਨੂੰ ਰੈਫਰ ਕਰਨ ਅਤੇ ਉਨ੍ਹਾਂ ਦੇ ਬਿੱਲ ਪਾਸ ਕਰਨ ਬਦਲੇ 15 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ ਪਰ ਉਹ 5 ਲੱਖ ਰੁਪਏ ਲੈਂਦਿਆਂ ਰੰਗੇ ਹੱਥੀਂ ਫੜਿਆ ਗਿਆ। ਐਂਟੀ ਕਰੱਪਸ਼ਨ ਬਿਊਰੋ ਦੀ ਟੀਮ ਨੇ ਮੁਲਜ਼ਮ ਨੂੰ ਜੀਟੀ ਰੋਡ ’ਤੇ ਸਥਿਤ ਹਨੂ ਸਵੀਟਸ ਨੇੜੇ ਇੱਕ ਕਾਰ ਵਿੱਚ ਸੌਦਾ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ।

ਮੁਲਜ਼ਮ ਰੋਹਿਤ ਕੁੰਡੂ 34 ਸਾਲਾ ਮੈਡੀਕਲ ਅਫਸਰ ਹੈ। ਇਸ ਤੋਂ ਪਹਿਲਾਂ ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਸੀ। ਉਹ ਰੇਲਵੇ ਦੇ ਸੂਚੀਬੱਧ ਹਸਪਤਾਲਾਂ ਨੂੰ ਰੈਫਰ ਕਰਨ ਦੇ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਰੇਲਵੇ ਮੈਡੀਕਲ ਅਫ਼ਸਰ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਨੇ ਸ਼ਿਕਾਇਤ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਹੈ।