‘ਦ ਖ਼ਾਲਸ ਬਿਊਰੋ : ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾਣ ਵਾਲਾ ਨਗਰ ਕੀਰਤਨ ਖਰਾਬ ਮੌਸਮ ਦੇ ਕਾਰਨ ਪ੍ਰਬੰਧਕਾ ਵੱਲੋਂ ਨਗਰ ਕੀਰਤਨ ਦਾ ਦਾਇਰਾ ਘਟਾ ਦਿੱਤਾ ਗਿਆ ਹੈ। ਪਹਿਲਾਂ ਨਗਰ ਕੀਰਤਨ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦਾ ਹੋਇਆ ਸ਼੍ਰੀ ਅਕਾਲ ਤਖ਼ਤ ਸਾਹਿਬ ਸਮਾਪਤ ਹੋਣਾ ਸੀ। ਪਰ ਹੁਣ ਨਗਰ ਕੀਰਤਨ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਤੇ ਪੰਜ ਪਿਆਰਿਆ ਦਾ ਅਗਵਾਈ ਹੇਠ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾ ਕੀਤੀ।ਨਗਰ ਕੀਰਤਨ ਦੇ ਪਰਕਰਮਾ ਕਰਨ ਦੌਰਾਨ ਸੰਗਤ ਨੂੰ ਖਰਾਬ ਮੌਸਮ ਦਾ ਸਾਹਮਣਾ ਕਰਨਾ ਪਿਆ। ਸ਼੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾ ਕਰਨ ਤੋਂ ਬਾਅਦ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਛੱਤਰ ਛਾਇਆ ਹੇਠ ਵਾਪਸ ਸ਼੍ਰੀ ਅਕਾਲ ਤਖ਼ਤ ਸਾਹਿਬ ਸਮਾਪਤ ਕੀਤਾ ਗਿਆ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦੁਬਾਰਾ ਸ਼੍ਰੀ ਅਕਾਲ ਤਖ਼ਤ ਵਿਖੇ ਭੋਰਾ ਸਾਹਿਬ ਵਿਖੇ ਵਿਰਾਜਮਾਨ ਕੀਤਾ ਗਿਆ।