ਦਿੱਲੀ : ਅੱਜ ਇੱਕ ਵਾਰ ਫਿਰ ਗੈਸ ਸਿਲੰਡਰ ਦੀ ਕੀਮਤ ਵਿੱਚ ਕਟੌਤੀ ਕੀਤੀ ਗਈ ਹੈ। ਹਾਲਾਂਕਿ ਇਹ ਕਟੌਤੀ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕੀਤੀ ਗਈ ਹੈ ਨਵੇਂ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਗੈਸ ਕੰਪਨੀਆਂ ਨੇ ਖਪਤਕਾਰਾਂ ਨੂੰ ਰਾਹਤ ਦਿੱਤੀ ਹੈ। ਸਰਕਾਰੀ ਤੇਲ ਕੰਪਨੀਆਂ ਨੇ 1 ਸਤੰਬਰ ਨੂੰ ਘਰੇਲੂ ਗੈਸ ਅਤੇ ਵਪਾਰਕ ਵਰਤੋਂ ਵਾਲੇ ਸਿਲੰਡਰਾਂ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਇਸ ਬਦਲਾਅ ਕਾਰਨ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ‘ਚ LPG ਸਿਲੰਡਰ ਦੀ ਕੀਮਤ 1522.50 ਰੁਪਏ ਹੋ ਗਈ ਹੈ। ਇਸ ਤੋਂ ਪਹਿਲਾਂ ਇਸ ਵਾਧੇ ਨਾਲ ਵਪਾਰਕ ਗੈਸ ਸਿਲੰਡਰ ਦੀ ਕੀਮਤ 4 ਜੁਲਾਈ ਨੂੰ 1780 ਰੁਪਏ ਤੱਕ ਪਹੁੰਚ ਗਈ ਸੀ।
ਦਿੱਲੀ ‘ਚ 1680 ਰੁਪਏ ਦੀ ਬਜਾਏ ਕਮਰਸ਼ੀਅਲ ਸਿਲੰਡਰ ਦੀ ਕੀਮਤ 157 ਰੁਪਏ ਘਟ ਕੇ ਹੁਣ 1522.50 ਰੁਪਏ ਹੋ ਗਈ ਹੈ। ਕੋਲਕਾਤਾ ‘ਚ ਅੱਜ ਤੋਂ ਸਿਲੰਡਰ 1802.50 ਰੁਪਏ ਦੀ ਬਜਾਏ 1636 ਰੁਪਏ ‘ਚ ਮਿਲੇਗਾ। ਇਸੇ ਤਰ੍ਹਾਂ ਪਹਿਲਾਂ ਮੁੰਬਈ ‘ਚ ਇਸ ਦੀ ਕੀਮਤ 1640.50 ਰੁਪਏ ਸੀ, ਜੋ ਹੁਣ ਘੱਟ ਕੇ 1482 ਰੁਪਏ ‘ਤੇ ਆ ਗਈ ਹੈ। ਉਥੇ ਹੀ ਚੇਨਈ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ‘ਚ 157.5 ਰੁਪਏ ਦੀ ਕਮੀ ਆਈ ਹੈ। ਹੁਣ ਇਹ 1852.50 ਰੁਪਏ ਦੀ ਬਜਾਏ 1695 ਰੁਪਏ ‘ਚ ਮਿਲੇਗਾ।
ਤੁਹਾਨੂੰ ਦੱਸ ਦੇਈਏ ਕਿ ਮੰਗਲਵਾਰ ਨੂੰ ਰਸੋਈ ਗੈਸ ਸਿਲੰਡਰ (ਐਲਪੀਜੀ) ਦੀ ਕੀਮਤ ਵਿੱਚ 200 ਰੁਪਏ ਦੀ ਕਟੌਤੀ ਕੀਤੀ ਗਈ ਸੀ। ਸਰਕਾਰ ਦੇ ਇਸ ਨਵੇਂ ਫੈਸਲੇ ਤੋਂ ਬਾਅਦ ਐਲਪੀਜੀ ਸਿਲੰਡਰ (14.2 ਕਿਲੋਗ੍ਰਾਮ) ਦੀਆਂ ਕੀਮਤਾਂ ਵਿੱਚ ਵੱਡੇ ਬਦਲਾਅ ਹੋਏ ਹਨ।
ਦਿੱਲੀ ਵਿੱਚ ਘਰੇਲੂ ਐਲਪੀਜੀ ਦੀ ਕੀਮਤ 903 ਰੁਪਏ ਹੈ। ਕੋਲਕਾਤਾ ਵਿੱਚ ਐਲਪੀਜੀ ਦੀ ਕੀਮਤ 929 ਰੁਪਏ ਹੈ। ਮੁੰਬਈ ਵਿੱਚ 902.50 ਰੁਪਏ ਅਤੇ ਚੇਨਈ ਵਿੱਚ 918.50 ਰੁਪਏ। ਸਰਕਾਰ ਨੇ 29 ਅਗਸਤ ਦੀ ਸ਼ਾਮ ਨੂੰ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 200 ਰੁਪਏ ਦੀ ਕਟੌਤੀ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ 30 ਅਗਸਤ ਨੂੰ ਨਵੀਆਂ ਦਰਾਂ ਲਾਗੂ ਹੋ ਗਈਆਂ ਸਨ। ਉੱਜਵਲਾ ਯੋਜਨਾ ਤਹਿਤ ਆਉਣ ਵਾਲੇ 10 ਕਰੋੜ ਤੋਂ ਵੱਧ ਲੋਕਾਂ ਨੂੰ 400 ਰੁਪਏ ਦਾ ਲਾਭ ਮਿਲੇਗਾ ਕਿਉਂਕਿ ਉਨ੍ਹਾਂ ਨੂੰ ਪਹਿਲਾਂ ਹੀ 200 ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਸੀ।