The Khalas Tv Blog Punjab ਸਰਕਾਰੀ ਮੁਲਾਜ਼ਮਾਂ ਦੇ ਮੋਬਾਇਲ ਭੱਤੇ ਘਟਾਉਣ ਤੋਂ ਬਾਅਦ ਪੈਟਰੋਲ-ਡੀਜ਼ਲ ‘ਚ ਵੀ ਕਟੌਤੀ
Punjab

ਸਰਕਾਰੀ ਮੁਲਾਜ਼ਮਾਂ ਦੇ ਮੋਬਾਇਲ ਭੱਤੇ ਘਟਾਉਣ ਤੋਂ ਬਾਅਦ ਪੈਟਰੋਲ-ਡੀਜ਼ਲ ‘ਚ ਵੀ ਕਟੌਤੀ

‘ਦ ਖ਼ਾਲਸ ਬਿਊਰੋ (ਅਤਰ ਸਿੰਘ):-  ਮੋਬਾਇਲ ਭੱਤੇ ਵਿੱਚ ਕਟੌਤੀ ਕਰਨ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਦਫ਼ਤਰਾਂ ਵਿੱਚ ਕੰਮ ਕਰਨ ਵਾਲੇ ਸਾਰੇ ਮੁਲਾਜ਼ਮਾਂ ਨੂੰ ਝਟਕਾ ਦਿੱਤਾ ਹੈ। ਸਰਕਾਰ ਨੇ ਦਫ਼ਤਰੀ ਮੁਲਾਜ਼ਮਾਂ ਲਈ ਦਿੱਤੇ ਜਾਣ ਵਾਲੇ ਪੈਟਰੋਲ ਅਤੇ ਡੀਜ਼ਲ ਵਿੱਚ 25 ਫੀਸਦੀ ਕਟੌਤੀ ਕਰ ਦਿੱਤੀ ਹੈ। ਇਹ ਫੈਸਲਾ ਸਿਰਫ ਉਹਨਾਂ ਅਫ਼ਸਰਾਂ ‘ਤੇ ਲਾਗੂ ਹੋਵੇਗਾ, ਜੋ ਸਿਰਫ਼ 50 ਫੀਸਦੀ ਸਟਾਫ ਨਾਲ ਕੰਮ ਕਰ ਰਹੇ ਹਨ ਅਤੇ ਡਿਊਟੀ ‘ਤੇ ਆਉਣ ਜਾਣ ਲਈ ਘੱਟ ਤੋਂ ਘੱਟ ਸਫ਼ਰ ਕਰ ਰਹੇ ਹਨ।

 

ਸਿਹਤ ਵਿਭਾਗ, ਪੰਜਾਬ ਪੁਲਿਸ, ਫੂਡ ਸਪਲਾਈ ਅਫ਼ਸਰ ਅਤੇ ਖੇਤੀਬਾੜੀ ਅਫ਼ਸਰਾਂ ਸਮੇਤ ਜਿਲ੍ਹਾ ਪ੍ਰਸ਼ਾਸ਼ਨ ਦੇ ਅਫ਼ਸਰਾਂ ‘ਤੇ ਇਹ ਨਿਯਮ ਲਾਗੂ ਨਹੀਂ ਕੀਤਾ ਗਿਆ।

ਕੁੱਝ ਦਿਨ ਪਹਿਲਾ ਪੰਜਾਬ ਸਰਕਾਰ ਨੇ ਸਾਢੇ ਤਿੰਨ ਲੱਖ ਦੇ ਕਰੀਬ ਮੁਲਾਜ਼ਮਾਂ ਦੇ ਵੱਖ-ਵੱਖ ਦਰਜੇਬੰਦੀ ਦੇ ਹਿਸਾਬ ਨਾਲ ਮੋਬਾਇਲ ਭੱਤੇ ਘਟਾ ਦਿੱਤੇ ਗਏ ਸਨ।

Exit mobile version