Lok Sabha Election 2024 Punjab

ਭਾਜਪਾ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਵੇਰਵਾ ਕੀਤਾ ਸਾਂਝਾ

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨਾ 7 ਮਈ ਤੋਂ ਸ਼ੁਰੂ ਹੋ ਚੁੱਕਾ ਹੈ, ਜਿਸ ਦੇ ਤਹਿਤ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਵੇਰਵਾ ਸਾਂਝਾ ਕਰ ਦਿੱਤਾ ਹੈ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਬੁੱਧਵਾਰ ਨੂੰ ਪਾਰਟੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਪ੍ਰੋਗਰਾਮ ਜਾਰੀ ਕੀਤਾ।

ਰਾਠੌੜ ਨੇ ਦੱਸਿਆ ਕਿ ਵੀਰਵਾਰ ਨੂੰ ਫਰੀਦਕੋਟ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਹੰਸਰਾਜ ਹੰਸ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਦੌਰਾਨ ਉਨ੍ਹਾਂ ਨਾਲ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਮੌਜੂਦ ਰਹਿਣਗੇ। ਗੁਰਦਾਸਪੁਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਸਿੰਘ ਬੱਬੂ 10 ਮਈ ਨੂੰ ਬਾਅਦ ਦੁਪਹਿਰ 2 ਤੋਂ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਦੌਰਾਨ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਉਨ੍ਹਾਂ ਦੇ ਨਾਲ ਰਹਿਣਗੇ।

ਇਸੇ ਤਰ੍ਹਾਂ ਜਲੰਧਰ ਤੋਂ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਬਠਿੰਡਾ ਲੋਕ ਸਭਾ ਸੀਟ ਤੋਂ ਪਰਮਪਾਲ ਕੌਰ ਸਿੱਧੂ, ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਮਨਜੀਤ ਸਿੰਘ ਮੰਨਾ ਅਤੇ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਤਰਨਜੀਤ ਸਿੰਘ ਸੰਧੂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ।

ਰਾਕੇਸ਼ ਰਾਠੌਰ ਨੇ ਦੱਸਿਆ ਕਿ 13 ਮਈ ਨੂੰ ਹੁਸ਼ਿਆਰਪੁਰ ਤੋਂ ਪਾਰਟੀ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸੇ ਦਿਨ ਪ੍ਰਨੀਤ ਕੌਰ ਪਟਿਆਲਾ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰੇਗੀ।

ਇਹ ਵੀ ਪੜ੍ਹੋ – ਮੁੱਖ ਮੰਤਰੀ ਮਾਨ ਨੇ ਪ੍ਰਧਾਨ ਮੰਤਰੀ ਨੂੰ ਘੇਰਿਆ, ਆੜਤੀਆਂ ਦੀ ਕੀਤੀ ਤਰੀਫ, ਬਿਨਾਂ ਸ਼ਿਫਾਰਿਸ ਤੋਂ ਦਿੱਤੀਆਂ ਨੌਕਰੀਆਂ