India Punjab

ਭਗਵੰਤ ਮਾਨ ਦੀ ਬੜ੍ਹਕ, ਸੂਬਿਆਂ ਦੇ ਹੱਕਾਂ ਲਈ ਲ ੜ੍ਹਾਂਗੇ

‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਵੱਲੋਂ ਪਾਰਲੀਮੈਂਟ ਵਿੱਚ ਪੇਸ਼ ਕੀਤੇ ਜਾ ਰਹੇ ਬਿਜਲੀ ਸੋਧ ਬਿਲ 2022 ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਉਤੇ ਤਿੱਖਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਸੋਧ ਬਿਲ 2022 ਦਾ ਵਿਰੋਧ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਰਾਜਾਂ ਦੇ ਅਧਿਕਾਰਾਂ ਉਤੇ ਹਮਲਾ ਕਰ ਰਹੇ ਹਨ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ, ‘ਰਾਜਾਂ ਦੇ ਅਧਿਕਾਰਾਂ ਤੇ ਇੱਕ ਹੋਰ ਹਮਲਾ…ਬਿਜਲੀ ਸੋਧ ਬਿਲ 2022… ਇਸ ਬਿਲ ਨੂੰ ਪਾਰਲੀਮੈਂਟ ਵਿੱਚ ਪੇਸ਼ ਕਰਨ ਦਾ ਸਖ਼ਤ ਵਿਰੋਧ ਕਰਦੇ ਹਾਂ …ਕੇਂਦਰ ਸਰਕਾਰ ਰਾਜਾਂ ਨੂੰ ਕਠਪੁਤਲੀ ਨਾ ਸਮਝੇ ਅਸੀਂ ਆਪਣੇ ਅਧਿਕਾਰਾਂ ਦੀ ਲੜਾਈ ਲੜਾਂਗੇ ..ਸੜਕ ਤੋਂ ਸੰਸਦ ਤੱਕ ..।

ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਸੂਬਿਆਂ ਤੋਂ ਕੋਈ ਵੀ ਮਸ਼ਵਰਾ ਨਹੀਂ ਲਿਆ ਹੈ। ਖੇਤੀ ਕਾਨੂੰਨਾਂ ਦੀ ਤਰ੍ਹਾਂ ਬਿਜਲੀ ਸੋਧ ਬਿੱਲ ਪੇਸ਼ ਕਰਨ ਤੋਂ ਪਹਿਲਾਂ ਕਿਸੇ ਵੀ ਧਿਰ ਨੂੰ ਵਿਚਾਰੇ-ਵਟਾਂਦਰੇ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ। ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨਾਲ ਵੀ ਵਾਅਦਾ ਕੀਤਾ ਸੀ ਕਿ ਬਿਜਲੀ ਸੋਧ ਬਿੱਲ ਸੰਸਦ ਵਿੱਚ ਨਹੀਂ ਲਿਆਂਦਾ ਜਾਵੇਗਾ ਤੇ ਹੁਣ ਕਿਸਾਨ ਧਿਰਾਂ ਨਾਲ ਵੀ ਇਸ ਮਾਮਲੇ ਵਿੱਚ ਵਾਅਦਾਖ਼ਿਲਾਫ਼ੀ ਕੀਤੀ ਜਾ ਰਹੀ ਹੈ।

ਬਿਜਲੀ ਸੋਧ ਬਿੱਲ ਜੇਕਰ ਐਕਟ ਦਾ ਰੂਪ ਧਾਰਨ ਕਰਦਾ ਹੈ ਤਾਂ ਸੂਬਿਆਂ ਵਿਚ ਬਿਜਲੀ ਦੀ ਵੰਡ ਦਾ ਖੇਤਰ ਨਿੱਜੀ ਕੰਪਨੀਆਂ ਲਈ ਖੋਲ੍ਹ ਦਿੱਤਾ ਜਾਵੇਗਾ ਅਤੇ ਸੂਬਾਈ ਬਿਜਲੀ ਰੈਗੂਲੇਟਰ ਕਮਿਸ਼ਨਾਂ ਦੇ ਹੱਥ ਵੀ ਬੰਨ੍ਹੇ ਜਾਣਗੇ। ਇਹ ਦੱਸਣਯੋਗ ਹੈ ਕੇ ਬਿਜਲੀ ਸੋਧ ਬਿੱਲ ਪਾਸ ਹੋਣ ਤੋਂ ਬਾਅਦ ਇਹ ਰਾਜਾਂ ਦੀ ਥਾਂ ਕੇਂਦਰ ਦੇ ਅਧੀਨ ਆ ਜਾਵੇਗਾ।  

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਪਾਰਲੀਮੈਂਟ ਵਿੱਚ ਪੇਸ਼ ਕੀਤੇ ਜਾ ਰਹੇ ਬਿਜਲੀ ਸੋਧ ਬਿਲ 2022 ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਸਭਾ ਵਿਚ ਪੇਸ਼ ਕੀਤਾ ਜਾ ਰਿਹਾ ਬਿਜਲੀ ਸੋਧ ਕਾਨੂੰਨ ਬਹੁਤ ਖਤਰਨਾਕ ਹੈ।ਇਸ ਨਾਲ ਦੇਸ਼ ਵਿਚ ਬਿਜਲੀ ਦੀ ਸਮੱਸਿਆ ਵਿਚ ਸੁਧਾਰ ਦੀ ਬਜਾਏ ਹੋਰ ਗੰਭੀਰ ਹੋਵੇਗੀ। ਲੋਕਾਂ ਦੀਆਂ ਤਕਲੀਫਾਂ ਵੱਧਣੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸ ਬਿੱਲ ਨਾਲ ਕੇਵਲ ਚੰਦ ਕੰਪਨੀਆਂ ਨੂੰ ਫਾਇਦਾ ਹੋਏਗਾ। ਇਸ ਲਈ ਮੇਰੀ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਇਸ ਵਿਚ ਜਲਦਬਾਜ਼ੀ ਨਾ ਕੀਤੀ ਜਾਵੇ।