The Khalas Tv Blog Punjab ਕੱਲ੍ਹ ਤੋਂ ਪੰਜਾਬ ਸਿਹਤ ਬੀਮਾ ਯੋਜਨਾ ਦਾ ਰਜਿਸਟ੍ਰੇਸ਼ਨ ਸ਼ੁਰੂ, CM ਮਾਨ ਨੇ ਕੀਤਾ ਐਲਾਨ
Punjab

ਕੱਲ੍ਹ ਤੋਂ ਪੰਜਾਬ ਸਿਹਤ ਬੀਮਾ ਯੋਜਨਾ ਦਾ ਰਜਿਸਟ੍ਰੇਸ਼ਨ ਸ਼ੁਰੂ, CM ਮਾਨ ਨੇ ਕੀਤਾ ਐਲਾਨ

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਸਿਹਤ ਸਹੂਲਤਾਂ ਨੂੰ ਲੈ ਕੇ ਵੱਡੇ ਐਲਾਨ ਕੀਤੇ। ਉਨ੍ਹਾਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ 1000 ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ, ਜੋ ਲੋਕਾਂ ਨੂੰ ਸਸਤੀ ਅਤੇ ਗੁਣਵੱਤਾ ਵਾਲੀ ਸਿਹਤ ਸੇਵਾ ਪ੍ਰਦਾਨ ਕਰਨਗੇ।

ਇਸ ਤੋਂ ਇਲਾਵਾ, 23 ਸਤੰਬਰ 2025 ਤੋਂ 10 ਲੱਖ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਯੋਜਨਾ ਲਈ ਰਜਿਸਟ੍ਰੇਸ਼ਨ ਤਰਨਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ਤੋਂ ਸ਼ੁਰੂ ਹੋਵੇਗੀ। ਰਜਿਸਟ੍ਰੇਸ਼ਨ ਲਈ ਆਧਾਰ ਕਾਰਡ, ਵੋਟਰ ਕਾਰਡ ਜਾਂ ਪਾਸਪੋਰਟ ਅਤੇ ਇੱਕ ਪਾਸਪੋਰਟ ਸਾਈਜ਼ ਫੋਟੋ ਲਿਆਉਣਾ ਲਾਜ਼ਮੀ ਹੋਵੇਗਾ। ਇਹ ਪ੍ਰਕਿਰਿਆ 10 ਤੋਂ 12 ਦਿਨਾਂ ਵਿੱਚ ਪੂਰੀ ਕਰ ਲਈ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਤਰਨਤਾਰਨ ਵਿੱਚ 128 ਸਥਾਨਾਂ ‘ਤੇ ਮੈਡੀਕਲ ਕੈਂਪ ਲਗਾਏ ਜਾਣਗੇ, ਜੋ 2 ਤੋਂ 3 ਦਿਨ ਚੱਲਣਗੇ। ਇਨ੍ਹਾਂ ਕੈਂਪਾਂ ਰਾਹੀਂ ਲੋਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਣਗੇ ਅਤੇ ਫੀਡਬੈਕ ਦੇ ਅਧਾਰ ‘ਤੇ ਸੁਧਾਰ ਕੀਤੇ ਜਾਣਗੇ। ਇਸ ਤੋਂ ਬਾਅਦ ਇਹ ਯੋਜਨਾ ਪੂਰੇ ਪੰਜਾਬ ਵਿੱਚ ਲਾਗੂ ਹੋਵੇਗੀ। ਰਾਸ਼ਨ ਕਾਰਡਾਂ ਬਾਰੇ ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਦਾ ਵੀ ਰਾਸ਼ਨ ਕਾਰਡ ਨਹੀਂ ਕੱਟਿਆ ਜਾਵੇਗਾ।

ਜੀ.ਐਸ.ਟੀ. ਬਾਰੇ ਕੇਂਦਰ ਸਰਕਾਰ ‘ਤੇ ਤੰਜ ਕੱਸਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਨੇ ਜੀ.ਐਸ.ਟੀ. ਨੂੰ ਮਾਸਟਰ ਸਟ੍ਰੋਕ ਦੱਸਿਆ ਸੀ, ਪਰ ਹੁਣ ਇਸ ਨੂੰ ਘਟਾ ਕੇ ਮੁੜ ਮਾਸਟਰ ਸਟ੍ਰੋਕ ਕਹਿ ਰਹੇ ਹਨ।

ਪਰਾਲੀ ਸਾੜਨ ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਧੂੰਆਂ ਸਭ ਤੋਂ ਪਹਿਲਾਂ ਸਾਡੇ ਫੇਫੜਿਆਂ ਨੂੰ ਨੁਕਸਾਨ ਪਹੁੰਚਾਉਂਦਾ ਹੈ। ਇਸ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਏ ਜਾਣਗੇ ਅਤੇ ਪਰਾਲੀ ਦੇ ਨਿਪਟਾਰੇ ਲਈ ਮਸ਼ੀਨਾਂ ਵੰਡੀਆਂ ਜਾਣਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨ ਨੂੰ ਥਾਣਿਆਂ ਵਿੱਚ ਨਹੀਂ ਜਾਣਾ ਪਵੇਗਾ, ਕਿਉਂਕਿ ਅੰਨਦਾਤਾ ਕਦੇ ਵੀ ਅਪਰਾਧੀ ਨਹੀਂ ਹੋ ਸਕਦਾ।

 

 

 

Exit mobile version