India

ਰੇਖਾ ਗੁਪਤਾ ਬਣੀ ਦਿੱਲੀ ਦੀ ਨਵੀਂ CM, ਮੁੱਖ ਮੰਤਰੀ ਦੇ ਵਜੋਂ ਚੁੱਕੀ ਸਹੁੰ

ਰੇਖਾ ਗੁਪਤਾ ਨੇ ਦਿੱਲੀ ਦੀ 7ਵੀਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਹ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਬਣ ਗਏ ਹਨ। ਸਹੁੰ ਚੁੱਕ ਸਮਾਗਮ ਦੁਪਹਿਰ 12 ਵਜੇ ਰਾਮਲੀਲਾ ਮੈਦਾਨ ਹੋਇਆ। ਜਿਥੇ ਉਨ੍ਹਾਂ ਨਾਲ  ਛੇ ਮੰਤਰੀਆਂ ਨੇ ਵੀ ਕੈਬਨਿਟ ਦੇ ਅਹੁਦੇ ਦਾ ਹਲਫ਼ ਲਿਆ। ਰੇਖਾ ਗੁਪਤਾ ਦੇ ਨਾਲ ਪ੍ਰਵੇਸ਼ ਵਰਮਾ, ਆਸ਼ੀਸ਼ ਸੂਦ, ਮਨਜਿੰਦਰ ਸਿੰਘ ਸਿਰਸਾ, ਰਵਿੰਦਰ ਇੰਦਰਰਾਜ ਸਿੰਘ, ਕਪਿਲ ਮਿਸ਼ਰਾ ਅਤੇ ਪੰਕਜ ਕੁਮਾਰ ਸਿੰਘ ਸ਼ਾਮਲ ਹਨ ਜਿਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਹਰਾਇਆ।

ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇਪੀ ਨੱਢਾ, ਅਮਿਤ ਸ਼ਾਹ, ਦੇਵੇਂਦਰ ਫੜਨਵੀਸ, ਰਾਜਨਾਥ ਸਿੰਘ,ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਅਤੇ ਭਾਜਪਾ ਦੇ ਹੋਰ ਸੀਨੀਅਰ ਆਗ ਮੌਜੂਦ ਸਨ।

ਇਹ ਪਾਰਟੀ ਲਈ ਇਤਿਹਾਸਕ ਦਿਨ ਹੈ ਕਿਉਂਕਿ ਭਾਜਪਾ 27 ਸਾਲਾਂ ਬਾਅਦ ਰਾਜਧਾਨੀ ਵਿੱਚ ਸੱਤਾ ਵਿੱਚ ਵਾਪਸ ਆਈ ਹੈ। ਰੇਖਾ ਗੁਪਤਾ ਸੁਸ਼ਮਾ ਸਵਰਾਜ, ਸ਼ੀਲਾ ਦੀਕਸ਼ਿਤ ਅਤੇ ਆਤਿਸ਼ੀ ਤੋਂ ਬਾਅਦ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਹੈ। ਰੇਖਾ ਗੁਪਤਾ ਨੇ ਦਿੱਲੀ ਦੀ ਸ਼ਾਲੀਮਾਰ ਬਾਗ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਬੰਦਨਾ ਕੁਮਾਰੀ ਨੂੰ ਹਰਾਇਆ ਸੀ। ਰੇਖਾ ਗੁਪਤਾ ਇਸ ਸੀਟ ਤੋਂ 29000 ਤੋਂ ਵੱਧ ਵੋਟਾਂ ਨਾਲ ਜੇਤੂ ਰਹੀ।